Panthak News : ਗੁਰਦੁਆਰਾ ਸਿੰਘ ਸਭਾ Falero 'ਚ ਮਨਾਇਆ ਚੌਥੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ
Published : Oct 9, 2025, 1:33 pm IST
Updated : Oct 9, 2025, 1:33 pm IST
SHARE ARTICLE
Fourth Guru's Birth Anniversary Celebrated at Gurdwara Singh Sabha Falero Latest News in Punjabi 
Fourth Guru's Birth Anniversary Celebrated at Gurdwara Singh Sabha Falero Latest News in Punjabi 

Panthak News : ਵੱਡੀ ਗਿਣਤੀ 'ਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ 

Fourth Guru's Birth Anniversary Celebrated at Gurdwara Singh Sabha Falero Latest News in Punjabi ਮਿਲਾਨ (ਦਲਜੀਤ ਮੱਕੜ) : ਚੌਥੀ ਪਾਤਸ਼ਾਹੀ ਧੰਨ-ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਬੀਤੇ ਦਿਨ ਦੁਨੀਆਂ ਭਰ ਵਿਚ ਸਮਾਗਮ ਕਰਵਾਏ ਗਏ। ਇਸ ਦੇ ਤਹਿਤ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਿਖੇ ਨੌਜਵਾਨ ਸਿੰਘ ਸਭਾ ਫਲੇਰੋ ਦੁਆਰਾ ਬੁਧਵਾਰ ਸ਼ਾਮ ਨੂੰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪ਼ੁਰਬ ਸ਼ਰਧਾ ਨਾਲ ਮਨਾਇਆ ਗਿਆ। 

ਦੱਸ ਦਈਏ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਜਾਏ ਦੀਵਾਨਾਂ ਵਿਚ ਗੁਰਦੁਆਰਾ  ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚੰਚਲ ਸਿੰਘ ਦੁਆਰਾ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਭਾਰਤ ਦੀ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਕੀਰਤਨ ਗਾਇਨ ਕੀਤਾ। 

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਨੇ ਸੰਗਤ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਇਸ ਮੌਕੇ ਨੌਜਵਾਨ ਸਿੰਘ ਸਭਾ ਫਲੇਰੋ ਵਲੋਂ ਅਮਰਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਅੱਜ ਜਿੱਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਹੈ, ਇਸੇ ਤਰ੍ਹਾਂ ਇਟਲੀ ਦੀ ਸੰਗਤ ਵੀ ਗੁਰਦੁਆਰਾ ਸਾਹਿਬ ਫਲੇਰੋ ਵਿਖੇ ਪਹੁੰਚੀ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਇਟਲੀ ਵਿਚ ਹੋਰ ਵੱਡੇ ਪੱਧਰ ’ਤੇ ਮਨਾਉਣ ਲਈ ਉਪਰਾਲੇ ਕੀਤੇ ਜਾਣਗੇ। ਸਮਾਗਮ ਦੀ ਸਮਾਪਤੀ ’ਤੇ ਸ਼ਬਦ ਚੌਕੀ ਦੇ ਰੂਪ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੱਚਖੰਡ ਲਿਜਾਏ ਗਏ ਅਤੇ ਫੁੱਲਾ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਅਲੌਕਿਕ ਆਤਿਸ਼ਬਾਜੀ ਵੀ ਕੀਤੀ ਗਈ। ਸੰਗਤ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। 

ਪ੍ਰਬੰਧਕਾਂ ਵਲੋਂ ਆਏ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਆਈਆਂ ਸੰਗਤ ਦਾ ਧਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਨੌਜਵਾਨ ਸਿੰਘ ਸਭਾ ਫਲੇਰੋ ਅਤੇ ਸੰਗਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੁਆਰਾ ਵਿਸ਼ੇਸ਼ ਸਹਿਯੋਗ ਕੀਤਾ ਗਿਆ।

(For more news apart from Fourth Guru's Birth Anniversary Celebrated at Gurdwara Singh Sabha Falero Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement