ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਾਕਿ ਨਾਲ ਗੱਲ ਕੀਤੀ ਜਾਵੇ : ਲੌਂਗੋਵਾਲ
Published : Nov 9, 2018, 12:42 pm IST
Updated : Nov 9, 2018, 12:42 pm IST
SHARE ARTICLE
Gobind Singh Longowal
Gobind Singh Longowal

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਕੋਲ ਲੌਂਗੋਵਾਲ ਨੇ ਕਈ ਮੰਗਾਂ ਰਖੀਆਂ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਵਲੋਂ ਬਣਾਈ ਗਈ ਕਮੇਟੀ ਦੀ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਕੁੱਝ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਗ੍ਰਹਿ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਕੇਂਦਰ ਸਰਕਾਰ ਵਲੋਂ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗਠਤ ਕੀਤੀ

ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਨੇ ਸਿੱਖ ਕੌਮ ਵਲੋਂ ਸੁਝਾਅ ਦਿਤਾ ਹੈ ਕਿ ਗੁਰੂ ਸਾਹਿਬ ਜੀ ਦੇ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਫ਼ਿਰਾਖ਼ਦਿਲੀ ਨਾਲ ਕਾਰਜ ਕੀਤਾ ਜਾਵੇ। ਇਹ ਸੰਗਤਾਂ ਦੀ ਚਿਰੋਕਣੀ ਮੰਗ ਹੈ ਤੇ ਇਹ ਲਾਂਘਾ ਖੁਲ੍ਹਣ ਨਾਲ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਸਰਹੱਦ ਜਿਥੋਂ ਸੰਗਤ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰਦੀ ਹੈ

ਵਿਖੇ ਵਧੇਰੇ ਪਹੁੰਚ ਵਾਲੇ ਕੈਮਰੇ ਅਤੇ ਦੂਰਬੀਨਾਂ ਲਗਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਥੇ ਇਕ ਟਾਵਰ ਵੀ ਲਗਾਉਣ ਦੀ ਇਛਾ ਰੱਖਦੀ ਹੈ ਤਾਂ ਜੋ ਉਸ 'ਤੇ ਵੱਡੀ ਸਕਰੀਨ ਸਥਾਪਤ ਕਰ ਕੇ ਕਰਤਾਰਪੁਰ ਸਾਹਿਬ ਦੇ ਸੰਗਤ ਨੂੰ ਸਿੱਧੇ ਦਰਸ਼ਨ ਕਰਵਾਏ ਜਾ ਸਕਣ। 
ਭਾਈ ਲੌਂਗੋਵਾਲ ਨੇ ਦਸਿਆ ਕਿ ਉਨ੍ਹਾਂ ਗੁਰੂ ਸਾਹਿਬ ਨਾਲ ਸਬੰਧਤ ਨਗਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਐਲਾਨਣ ਅਤੇ ਇਸ ਦੇ ਵਿਕਾਸ ਲਈ ਵਿਸ਼ੇਸ਼ ਰਾਸ਼ੀ ਜਾਰੀ ਕਰਨ ਨੂੰ ਤਰਜੀਹੀ ਤੌਰ 'ਤੇ ਲੈਣ ਨੂੰ ਕਿਹਾ ਹੈ।

Rajnath SinghRajnath Singh

ਉਨ੍ਹਾਂ ਕਿਹਾ ਕਿਉਂਕਿ ਸੁਲਤਾਨਪੁਰ ਲੋਧੀ ਵਿਖੇ ਸਾਰੇ ਸਮਾਗਮ ਕੀਤੇ ਜਾਣੇ ਹਨ ਇਸ ਲਈ ਇਥੇ ਕੇਂਦਰ ਸਰਕਾਰ ਵਲੋਂ ਸਿੱਖ ਵਿਰਸਤ ਨੂੰ ਰੂਪਮਾਨ ਕਰਦਾ ਅਜਾਇਬਘਰ ਬਣਾਇਆ ਜਾਵੇ ਅਤੇ ਸਮੁੱਚੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਇਕਸਾਰ ਸਜਾਇਆ ਜਾਵੇ। ਸ਼ਹਿਰ ਵਿਚ ਗੁਰੂ ਸਾਹਿਬ ਦੀ ਯਾਦ ਨੂੰ ਦਰਸਾਉਂਦੀ ਵੇਈਂ ਨਦੀ ਦੀ ਸਾਂਭ ਸੰਭਾਲ ਵੱਲ ਉਚੇਚਾ ਧਿਆਨ ਦਿਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਮਤਿ ਸਮਾਗਮ ਕਰਵਾਉਣ ਤੇ ਨਗਰ ਕੀਰਤਨ ਸਜਾਉਣ ਲਈ ਕੇਂਦਰ ਸਰਕਾਰ ਵਲੋਂ ਇਕ ਕਮੇਟੀ ਬਣਾਉਣ ਦਾ ਵੀ ਸੁਝਾਅ ਦਿਤਾ।

ਪਾਕਿਸਤਾਨ ਵਿਚਲੇ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਂਦੇ ਸ਼ਰਧਾਲੂਆਂ ਦੇ ਜਥਿਆਂ ਦੇ ਮੈਂਬਰਾਂ ਵਿਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਇਕ ਅਹਿਮ ਸੁਝਾਅ ਦਿਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਕੁੱਝ ਵਿਸ਼ੇਸ਼ ਸਿੱਖਿਆਵਾਂ ਯੂਨੈਸਕੋ ਨੂੰ ਭੇਜੀਆਂ ਜਾਣ ਜੋ ਯੂਨੈਸਕੋ ਨੂੰ ਵੱਖ ਵੱਖ ਭਾਸ਼ਾਵਾਂ ਵਿਚ ਅਨੁਵਾਦ ਕਰ ਕੇ ਦੁਨੀਆਂ ਸਾਹਮਣੇ ਰੱਖਣ ਲਈ ਕਿਹਾ ਜਾਵੇ।

ਗੁਰੂ ਸਾਹਿਬ ਦੀਆਂ ਪਾਵਨ ਸਿੱਖਿਆਵਾਂ ਬਾਰੇ ਲਿਖਤੀ ਦਸਤਾਵੇਜ਼ ਸ਼੍ਰੋਮਣੀ ਕਮੇਟੀ ਵਲੋਂ ਦਿਤਾ ਜਾਵੇਗਾ ਤਾਂ ਜੋ ਇਹ ਸਿੱਖਿਆਵਾਂ ਮੂਲ ਰੂਪ ਵਿਚ ਦੁਨੀਆ ਤੱਕ ਪਹੁੰਚ ਸਕਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਤਰਲੋਚਨ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਵੀ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement