Balwant Singh Rajoana: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ SGPC ਨੂੰ ਕੀਤਾ ਆਦੇਸ਼ 
Published : Nov 9, 2023, 4:35 pm IST
Updated : Nov 9, 2023, 4:36 pm IST
SHARE ARTICLE
Giani Raghbir Singh
Giani Raghbir Singh

ਪੰਜਾਬ ਦੇ ਗਵਰਨਰ ਵੱਲੋਂ ਵੋਟਾਂ ਰਾਹੀਂ ਚੁਣੀ ਹੋਈ ਸੰਸਥਾ ਨੂੰ ਮਿਲਣ ਦਾ ਸਮਾਂ ਨਾ ਦੇਣਾ, ਸਿੱਖ ਕੌਮ ਨਾਲ ਵੱਡੀ ਬੇਇੰਨਸਾਫੀ - ਗਿ. ਰਘਬੀਰ ਸਿੰਘ  

Balwant Singh Rajoana News Toady :  ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ।

ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੇਸ਼ ਅਜ਼ਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੇ  ਵਿਧਾਨ ਸਭਾ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ।

ਇਸੇ ਤਰ੍ਹਾਂ ਦੇਸ਼ ਅਜ਼ਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖ਼ਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਅਜਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਅਤੇ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ, ਇਸੇ ਵਿਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement