ਆਸਟਰੇਲੀਆ ਵਸਦੇ ਸਿੱਖਾਂ ਨੂੰ ਵੱਡਾ ਤੋਹਫ਼ਾ, ਵਿਕਟੋਰੀਆ ਸੂਬੇ ਦੀ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰਖਿਆ ਗਿਆ
Published : Nov 9, 2024, 5:00 pm IST
Updated : Nov 9, 2024, 5:00 pm IST
SHARE ARTICLE
The name of the lake in Victoria state was changed to 'Guru Nanak Lake'
The name of the lake in Victoria state was changed to 'Guru Nanak Lake'

ਬਾਬੇ ਨਾਨਕ ਦੇ 555ਵੇਂ ਜਨਮ ਦਿਹਾੜੇ ਮੌਕੇ ਪੂਰੇ ਸੂਬੇ ’ਚ ਲੰਗਰ ਲਗਾਉਣ ਲਈ 6 ਲੱਖ ਡਾਲਰ ਦੀ ਗ੍ਰਾਂਟ ਵੀ ਵੰਡੀ ਗਈ

ਮੈਲਬੌਰਨ, 9 ਨਵੰਬਰ : ਆਸਟਰੇਲੀਆ ਦੇ ਸੂਬੇ ਵਿਕਟੋਰੀਆ ਦੀ ਐਲਨ ਲੇਬਰ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਨਮਾਨ ’ਚ ਬਰਵਿਕ ਸਪਰਿੰਗਜ਼ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰੱਖ ਦਿਤਾ ਹੈ। ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਪੁਰਬ ਦੇ ਮੱਦੇਨਜ਼ਰ ਵਿਕਟੋਰੀਆ ਵਿਚ ਲੰਗਰ ਸਮਾਗਮਾਂ ਲਈ 6 ਲੱਖ ਡਾਲਰ ਵੀ ਰੱਖੇ ਗਏ ਹਨ। 

ਵਿਕਟੋਰੀਆ ਦੀ 91,000 ਸਿੱਖ ਆਬਾਦੀ ਦਾ ਜਸ਼ਨ ਮਨਾਉਣ ਲਈ ਸਿੱਖ ਭਾਈਚਾਰੇ ਦੇ ਨੇਤਾਵਾਂ ਅਤੇ ਸਥਾਨਕ ਰਵਾਇਤੀ ਮਾਲਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਝੀਲ ਦਾ ਨਾਮ ਬਦਲਿਆ ਗਿਆ ਹੈ। ਇਸ ਮੌਕੇ ਕਰਵਾਏ ਇਕ ਸਮਾਗਮ ’ਚ ਬਹੁ-ਸਭਿਆਚਾਰਕ ਮਾਮਲਿਆਂ ਦੇ ਮੰਤਰੀ ਇੰਗਰਿਡ ਸਟਿਟ ਨੇ ਵਿਕਟੋਰੀਆ ਦੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਮਹੱਤਤਾ ’ਤੇ  ਜ਼ੋਰ ਦਿਤਾ। ਉਨ੍ਹਾਂ ਕਿਹਾ, ‘‘ਮੈਨੂੰ ਵਿਕਟੋਰੀਆ ਵਿਚ ਸਾਡੇ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ ਅਤੇ ਇਕ ਇਤਿਹਾਸਕ ਸਥਾਨ ਦਾ ਨਾਮ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ  ਰੱਖਿਆ ਗਿਆ ਹੈ।’’

ਇਸ ਮੌਕੇ ਮੌਜੂਦ ਵਿਕਟੋਰੀਆ ਦੀ ਯੋਜਨਾ ਮੰਤਰੀ ਸੋਨੀਆ ਕਿਲਕੇਨੀ ਨੇ ਇਕ ਵੰਨ-ਸੁਵੰਨੇ ਅਤੇ ਸਮਾਵੇਸ਼ੀ ਸੂਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਇਸ ਸੰਕੇਤ ਨੂੰ ਉਜਾਗਰ ਕਰਦਿਆਂ ਕਿਹਾ, ‘‘ਇਹ ਨਾਮ ਬਦਲਣਾ ਇਕ  ਹੋਰ ਤਰੀਕਾ ਹੈ ਜਿਸ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਿਕਟੋਰੀਆ ਦੇ ਸਥਾਨਾਂ ਦੇ ਨਾਮ ਸਾਡੇ ਰਾਜ ਦੀ ਅਮੀਰ ਵੰਨ-ਸੁਵੰਨਤਾ ਅਤੇ ਇਤਿਹਾਸ ਨੂੰ ਬਿਹਤਰ ਢੰਗ ਨਾਲ ਦਰਸਾਉਂਦੇ ਹਨ ਅਤੇ ਜਸ਼ਨ ਮਨਾਉਂਦੇ ਹਨ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement