Panthak News: ਭਾਈ ਰਾਜੋਆਣਾ ਬਾਰੇ ਫ਼ੈਸਲਾ ਨਾ ਕਰ ਕੇ ਕੇਂਦਰ ਸੁਪਰੀਮ ਕੋਰਟ ਦੇ ਹੁਕਮਾਂ ਦਾ ਉਲੰਘਣ ਕਰ ਰਿਹੈ : ਕਮਲਦੀਪ ਕੌਰ
Published : Jan 10, 2024, 7:25 am IST
Updated : Jan 10, 2024, 7:25 am IST
SHARE ARTICLE
Kamaldeep Kaur
Kamaldeep Kaur

ਬਿਲਕਸ ਬਾਨੋ ਬਾਰੇ ਫ਼ੈਸਲੇ ਨੂੰ ਸਰਕਾਰਾਂ ਦੇ ਮੂੰਹ ’ਤੇ ਕਾਨੂੰਨੀ ਚਪੇੜ ਦਸਿਆ

Panthak News: ਬਿਲਕਸ ਬਾਨੋ ਮਾਮਲੇ ਦੇ 11 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਮੁੜ ਜੇਲ ਭੇਜੇ ਜਾਣ ਦੇ ਫ਼ੈਸਲੇ ਬਾਰੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪ੍ਰਤੀਕਰਮ ਦਿਤਾ ਹੈ। ਉਨ੍ਹਾਂ ਫੇਸਬੁੱਕ ਪੋਸਟ ਪਾ ਕੇ ਕਿਹਾ ਕਿ ਗੁਜਰਾਤ ਅਤੇ ਕੇਂਦਰ ਸਰਕਾਰਾਂ ਦੇ ਮੂੰਹ ਉਪਰ ਇਹ ਕਾਨੂੰਨ ਦੀ ਚਪੇੜ ਹੈ।

ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਵੀ ਬਹੁਤ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਵਲੋਂ ਕਈ ਵਾਰ ਹੁਕਮ ਦੇਣ ਦੇ ਬਾਵਜੂਦ ਕੇਂਦਰ ਫ਼ੈਸਲਾ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦਾ ਉਲੰਘਣ ਵੀ ਹੈ।

ਰਾਜੋਆਣਾ ਦੀ ਭੈਣ ਨੇ ਅੱਗੇ ਲਿਖਿਆ ਕਿ ਪ੍ਰਕਾਸ਼ ਪੁਰਬ ਮੌਕੇ ਭਾਈ ਰਾਜੋਆਣਾ ਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਤਰ ਜਾਰੀ ਕੀਤਾ ਸੀ ਪਰ ਸੁਪਰੀਮ ਕੋਰਟ ਦੇ ਕਹਿਣ ਦੇ ਬਾਵਜੂਦ ਸਰਕਾਰ ਫਾਂਸੀ ਬਾਰੇ ਕੋਈ ਫ਼ੈਸਲਾ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ 28 ਸਾਲ ਤੋਂ ਜੇਲ ਵਿਚ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਕਾਨੂੰਨਾਂ ਦਾ ਵੀ ਉਲੰਘਣ ਕੀਤਾ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement