ਪੰਜਾਬੀ ਯੂਨੀਵਰਸਟੀ ਪਟਿਆਲਾ ਨੇ ਆਲ ਇੰਡੀਆ ਅੰਤਰ-ਵਰਸਿਟੀ ਗਤਕਾ ਚੈਂਪੀਅਨਸ਼ਿਪ ਜਿੱਤੀ
Published : Mar 10, 2019, 9:30 pm IST
Updated : Mar 10, 2019, 9:30 pm IST
SHARE ARTICLE
Gatka Championship
Gatka Championship

ਜਲੰਧਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਖਿਆਲਾ, ਜਲੰਧਰ ਵਿਖੇ ਅੱਜ ਸਮਾਪਤ ਹੋਈ ਤੀਜੀ ਸਰਵ ਭਾਰਤੀ ਅੰਤਰ-ਯੂਨੀਵਰਸਟੀ ਗਤਕਾ (ਮਰਦ) ਚੈਂਪੀਅਨਸ਼ਿਪ...

ਜਲੰਧਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਖਿਆਲਾ, ਜਲੰਧਰ ਵਿਖੇ ਅੱਜ ਸਮਾਪਤ ਹੋਈ ਤੀਜੀ ਸਰਵ ਭਾਰਤੀ ਅੰਤਰ-ਯੂਨੀਵਰਸਟੀ ਗਤਕਾ (ਮਰਦ) ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਟੀ ਪਟਿਆਲਾ ਨੇ ਜਿੱਤ ਲਈ ਜਦਕਿ ਬਾਬਾ ਭਾਗ ਸਿੰਘ ਯੂਨੀਵਰਸਟੀ ਦੂਜੇ ਨੰਬਰ 'ਤੇ ਰਹੀ। ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਤੀਜੇ ਸਥਾਨ 'ਤੇ ਆਈ। ਪੰਜਾਬੀ ਯੂਨੀਵਰਸਟੀ ਦੇ ਗਤਕੇਬਾਜ਼ ਮਨਦੀਪ ਸਿੰਘ ਮਾਤਾ ਗੁਜਰੀ ਕਾਲਜ, ਫ਼ਤਿਹਗੜ੍ਹ ਸਾਹਿਬ ਨੂੰ ਇਸ ਟੂਰਨਾਮੈਂਟ ਦਾ ਬਿਹਤਰਹੀਨ ਖਿਡਾਰੀ ਐਲਾਨਿਆ ਗਿਆ।

ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਵਿਚ ਦੇਸ਼ ਦੀਆਂ 16 ਵੱਖ-ਵੱਖ ਯੂਨੀਵਰਸਟੀਆਂ ਵਲੋਂ ਐਂਟਰੀਆਂ ਦਾਖ਼ਲ ਕੀਤੀਆਂ ਗਈਆਂ ਸਨ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਯੂਨੀਵਰਸਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ), ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਵਲੋਂ ਤਾਇਨਾਤ ਅਬਜ਼ਰਬਰ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਯੂਨੀਵਰਸਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ।

Punjabi University PatialaPunjabi University Patiala

ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਦਿਲਾਵਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬਾਨ ਵਲੋਂ ਵਰੋਸਾਈ ਵਿਰਾਸਤੀ ਖੇਡ ਹੈ ਜਿਸ ਕਰ ਕੇ ਵੱਧ ਤੋਂ ਵੱਧ ਬੱਚਿਆਂ ਨੂੰ ਗਤਕਾ ਖੇਡ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਬੱਚਿਆਂ ਨੂੰ ਗੁਰਬਾਣੀ ਤੇ ਲੜ ਲੱਗਣ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਿਤ ਕੀਤਾ ਅਤੇ ਸਮੂਹ ਟੀਮਾਂ ਨੂੰ ਨਕਦ ਇਨਾਮ ਦੇ ਸਨਮਾਨਤ ਕੀਤਾ। ਵਾਈਸ ਚਾਂਸਲਰ ਡਾ. ਜਤਿੰਦਰ ਸਿੰਘ ਬੱਲ ਨੇ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਹੁਣ ਤਕ ਸਰਵ ਭਾਰਤੀ ਅੰਤਰ-ਯੂਨੀਵਰਸਟੀ ਮੁਕਾਬਲਿਆਂ ਵਿਚੋਂ 20 ਤਮਗ਼ੇ ਜਿੱਤ ਚੁਕੀ ਹੈ ਅਤੇ 'ਖੇਲੋ ਇੰਡੀਆ' ਟੂਰਨਾਮੈਂਟ ਵਿਚੋਂ ਛੇ ਤਮਗ਼ੇ ਪ੍ਰਾਪਤ ਕੀਤੇ ਹਨ। 

ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਗਤਕਾ ਖੇਡ ਦੀਆਂ ਪ੍ਰਾਪਤੀਆਂ ਬਾਰੇ ਵੇਰਵੇ ਦਿੰਦਿਆਂ ਖਿਡਾਰੀਆਂ ਨੂੰ ਐਸੋਸੀਏਸ਼ਨ ਦੀ ਗਤਕਾ ਨਿਯਮਾਂਵਲੀ ਅਨੁਸਾਰ ਹੀ ਸਿਖਲਾਈ ਲੈਣ ਅਤੇ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਵਿਸ਼ਵ ਗਤਕਾ ਫ਼ੈਡਰੇਸ਼ਨ ਤੇ ਏਸ਼ੀਅਨ ਗਤਕਾ ਫ਼ੈਡਰੇਸ਼ਨ ਦੀ ਅਗਵਾਈ ਹੇਠ ਗਤਕੇ ਨੂੰ ਉਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਇਆ ਜਾਵੇਗਾ। ਇਸ ਅੰਤਰ-ਵਰਸਿਟੀ ਗਤਕਾ ਟੂਰਨਾਮੈਂਟ ਦੇ ਨਤੀਜੇ ਇਸ ਤਰ੍ਹਾਂ ਰਹੇ : ਫੱਰੀ-ਸੋਟੀ (ਟੀਮ ਈਵੈਂਟ) 'ਚ ਪੰਜਾਬੀ ਯੂਨੀਵਰਸਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਨੂੰ ਹਰਾ ਕੇ ਪਹਿਲਾ ਸਥਾਨ ਜਦਕਿ ਚੰਡੀਗੜ੍ਹ ਯੂਨੀਵਰਸਟੀ ਘੜੂੰਆਂ ਅਤੇ ਮੇਜ਼ਬਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੀਆਂ। ਇਕਹਿਰੀ ਸੋਟੀ (ਟੀਮ ਈਵੈਂਟ) ਵਿਚ ਪੰਜਾਬੀ ਯੂਨੀਵਰਸਟੀ ਜੇਤੂ ਰਹੀ। ਮੇਜ਼ਬਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਨੂੰ ਦੂਜਾ ਸਥਾਨ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਟੀ ਅਤੇ ਗੁਰੂ ਕਾਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਪਟਿਆਲਾ, ਗਤਕਾ ਕੋਚ ਸਚਨਾਮ ਸਿੰਘ ਤੇ ਵਿਜੇਪ੍ਰਤਾਪ ਸਿੰਘ, ਪ੍ਰਿੰਸੀਪਲ ਅਮਨਦੀਪ ਕੁਮਾਰ, ਪ੍ਰੋ. ਅਮਰਜੀਤ ਸਿੰਘ, ਪਰਮਪ੍ਰੀਤ ਸਿੰਘ ਅਤੇ ਯੂਨੀਵਰਸਟੀ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement