Anandpur Sahib: ਬਾਬਾ ਬਲਬੀਰ ਸਿੰਘ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਨਵੇਂ ਜਥੇਦਾਰ ਦੀ ਤਾਜਪੋਸ਼ੀ ਦਾ ਕੀਤਾ ਵਿਰੋਧ
Published : Mar 10, 2025, 8:50 am IST
Updated : Mar 10, 2025, 8:50 am IST
SHARE ARTICLE
Baba Balbir Singh and Nihang Singh organizations oppose the coronation of the new Jathedar
Baba Balbir Singh and Nihang Singh organizations oppose the coronation of the new Jathedar

‘ਸੇਵਾ ਸੰਭਾਲ ਮੌਕੇ SGPC ਪ੍ਰਧਾਨ ਹਾਜ਼ਰ ਨਹੀਂ ਸਨ’-ਬਾਬਾ ਬਲਬੀਰ ਸਿੰਘ

 

Anandpur Sahib: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨਾਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਂਟ ਕੀਤੀ। 

ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਵੱਲੋਂ ਹੋਰ ਨਿਹੰਗ ਸਿੰਘ ਜਥੇਬੰਦੀਆਂ ਨੂੰ ਨਾਲ ਲੈ ਕੇ ਵਿਰੋਧ ਉਨ੍ਹਾਂ ਦੀ ਤਾਜਪੋਸ਼ੀ ਦਾ ਵਿਰੋਧ ਕੀਤਾ ਗਿਆ।

ਬਾਬਾ ਬਲਬੀਰ ਸਿੰਘ ਨਾਲ ਹੋਰ ਨਿਹੰਗ ਸਿੰਘ ਜਥੇਬੰਦੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀਆਂ ਹਨ ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੇਵਾ ਸੰਭਾਲ ਮੌਕੇ SGPC ਪ੍ਰਧਾਨ ਹਾਜ਼ਰ ਨਹੀਂ ਸਨ ਤੇ ਨਾ ਹੀ ਕੋਈ ਇੱਕ ਵੀ ਸੰਤ-ਮਹਾਪੁਰਸ਼ ਜਾਂ ਨਿਹੰਗ ਜਥੇਬੰਦੀ ਹਾਜ਼ਰ ਸੀ।

ਉਨ੍ਹਾਂ ਕਿਹਾ ਕਿ ਸੇਵਾ ਸੰਭਾਲ ਮੌਕੇ ਮਹਾਰਾਜ ਦਾ ਪ੍ਰਕਾਸ਼ ਵੀ ਨਾ ਹੋਣ ਦੀ ਸੂਚਨਾ ਵੀ ਮਿਲੀ ਹੈ। ਤੇ ਇਹ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਨਵੇਂ ਜਥੇਦਾਰ ਨੂੰ ਸਮੁੱਚੀ ਜਥੇਬੰਦੀਆਂ ਤੇ ਕੌਮ ਕਦੇ ਵੀ ਪ੍ਰਵਾਨ ਨਹੀਂ ਕਰਨਗੀਆਂ। 

ਬਾਬਾ ਬਲਬੀਰ ਸਿੰਘ ਨੇ ਕਿਹਾ, ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੇ ਬਹੁਤ ਵਧੀਆ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਸ਼੍ਰੋਮਣੀ ਕਮੇਟੀ ਨੇ ਮਰਿਆਦਾ ਤੋਂ ਬਾਹਰ ਜਾ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਉਨ੍ਹਾਂ ਦੀਆਂ ਸੇਵਾਵਾਂ ਦੁਬਾਰਾ ਬਹਾਲ ਕੀਤੀਆਂ ਜਾਣ। ਜੇਕਰ ਉਨ੍ਹਾਂ ਨੇ ਕੋਈ ਗਲਤੀ ਕੀਤੀ ਤਾਂ ਉਸ ਨੂੰ ਜਨਤਕ ਕੀਤਾ ਜਾਵੇ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement