Giani Harpreet Singh: ਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਹਮਲਾ
Published : Mar 10, 2025, 10:03 am IST
Updated : Mar 10, 2025, 10:03 am IST
SHARE ARTICLE
Giani Harpreet Singh's sharp attack on new Jathedar assuming service
Giani Harpreet Singh's sharp attack on new Jathedar assuming service

ਕਿਹਾ, 'ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ 'ਤੇ ਹੋ ਗਈ ਦਸਤਾਰਬੰਦੀ'

 

Giani Harpreet Singh: ਅੱਜ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ। ਜਿਥੇ ਉਨ੍ਹਾਂ ਦੀ ਸੇਵਾ ਸੰਭਾਲ ਦੀ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤੇ ਜਾ ਰਿਹਾ ਹੈ। ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਹਮਲਾ ਕਰਦਿਆਂ ਲਿਖਿਆ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ।  ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨ੍ਹਾਂ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜ਼ਰ ਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜ਼ਰ, ਨਾ ਮੈਂਬਰ ਹਾਜ਼ਰ, ਨਾ ਦੂਜੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਤੇ ਹੋ ਗਈ ਦਸਤਾਰ ਬੰਦੀ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement