
''ਤਖ਼ਤ ਸਾਹਿਬ ਦੀ ਸੇਵਾ ਸੰਭਾਲ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵਧਾਈ''
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਗੀ ਸੋਮਵਾਰ ਤੜਕੇ 2:50 ਵਜੇ ਗੁਪਤ ਢੰਗ ਨਾਲ ਕੀਤੀ ਗਈ। ਭਾਰੀ ਵਿਰੋਧ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਅਕਾਲੀ ਦਲ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਪ੍ਰੈਸ ਕਾਨਫ਼ਰੰਸ ਕਰਕੇ ਸਪੱਸ਼ਟ ਕੀਤਾ ਕਿ ਮੇਲਾ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਅਤੇ ਦਸਤਾਰਬੰਦੀ 2:50 ਵਜੇ ਕੀਤੀ ਗਈ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ ’ਤੇ ਐਸ.ਜੀ.ਪੀ.ਸੀ. ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਹਾਜ਼ਰੀ ਤੇ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਉਨ੍ਹਾਂ ਨੇ ਸੇਵਾ ਸੰਭਾਲੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਦੌਰਾਨ ਪ੍ਰਕਾਸ਼ ਜਲਦੀ ਵੀ ਹੁੰਦਾ ਹੈ ਤੇ ਕੁਲਦੀਪ ਸਿੰਘ ਵਲੋਂ ਰਹਿਤ ਮਰਿਆਦਾ ਅਨੁਸਾਰ ਹੀ ਆਪਣੀ ਸੇਵਾ ਸੰਭਾਲੀ ਗਈ ਹੈ।