ਜੇ ਨਾਨਕਸ਼ਾਹ ਫ਼ਕੀਰ ਫ਼ਿਲਮ ਰੀਲੀਜ਼ ਹੋਈ ਤਾਂ ਭੜਕ ਸਕਦੀਆਂ ਹਨ ਭਾਵਨਾਵਾਂ: ਖ਼ਾਲਸਾ
Published : Apr 10, 2018, 1:45 am IST
Updated : Apr 10, 2018, 1:45 am IST
SHARE ARTICLE
nanak Shah Fakir
nanak Shah Fakir

ਫ਼ਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫ਼ਿਲਮ ਨੂੰ ਰੀਲੀਜ਼ ਕਰਨ 'ਤੇ ਤੁਰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ

 ਦਮਦਮੀ ਟਕਸਾਲ ਨੇ ਵਿਵਾਦਤ ਫ਼ਿਲਮ ਨਾਨਕਸ਼ਾਹ ਫ਼ਕੀਰ ਪ੍ਰਤੀ ਸਖ਼ਤ ਵਿਰੋਧ ਪ੍ਰਗਟਾਇਆ ਹੈ। ਫ਼ਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫ਼ਿਲਮ ਨੂੰ ਰੀਲੀਜ਼ ਕਰਨ 'ਤੇ ਤੁਰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਰੀਲੀਜ਼ ਹੋਈ ਤਾਂ ਸਿੱਖ ਕੌਮ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ ਜਿਸ ਨਾਲ ਸਿੱਟੇ ਵਜੋਂ ਨਿਕਲਣ ਵਾਲੇ ਸੰਭਾਵੀ ਭੈੜੇ ਨਤੀਜਿਆਂ ਅਤੇ ਅਣਸੁਖਾਵੇਂ ਮਾਹੌਲ ਲਈ ਫ਼ਿਲਮ ਦੇ ਨਿਰਦੇਸ਼ਕ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ 13 ਅਪ੍ਰੈਲ 1978 ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ) ਵਲੋਂ ਵਰਤਾਏ ਗਏ ਖ਼ੂਨੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ 14 ਅਪ੍ਰੈਲ ਨੂੰ ਸਥਾਨਕ ਬੀ ਬਲਾਕ ਰੇਲਵੇ ਕਾਲੋਨੀ ਵਿਖੇ ਦਮਦਮੀ ਟਕਸਾਲ ਵਲੋਂ ਮਨਾਏ ਜਾ ਰਹੇ 40ਵਾਂ ਸ਼ਹੀਦੀ ਯਾਦਗਾਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸਨ।

KhalsaKhalsa

ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦਸਿਆ ਕਿ ਇਸ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੰਗਤ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦਸਿਆ ਕਿ 40 ਸਾਲ ਪਹਿਲਾਂ '78 ਦੀ ਵਿਸਾਖੀ 'ਤੇ ਅੰਮ੍ਰਿਤਸਰ ਦੀ ਪਾਵਨ ਧਰਤੀ 'ਤੇ  ਨਰਕਧਾਰੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਵਿਰੁਧ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਦਮਦਮੀ ਟਕਸਾਲ ਅਤੇ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਦਾ ਜਥਾ ਰਵਾਨਾ ਕੀਤਾ ਗਿਆ, ਗੁਰਬਾਣੀ ਅਤੇ ਨਾਮ ਸਿਮਰਨ ਕਰਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ 'ਤੇ ਨਰਕਧਾਰੀਆਂ ਨੇ ਗੋਲੀਆਂ ਚਲਾ ਦਿਤੀਆਂ ਜਿਸ ਨਾਲ 13 ਸਿੰਘ ਸ਼ਹੀਦ ਅਤੇ ਕਈ ਜ਼ਖ਼ਮੀ ਹੋ ਗਏ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement