ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਮੁੜ ਸ਼ੁਰੂ ਹੋ ਸਕਦੈ ‘ਬਰਗਾੜੀ ਮੋਰਚਾ’!
Published : Apr 10, 2019, 4:04 pm IST
Updated : Apr 10, 2019, 4:04 pm IST
SHARE ARTICLE
Bargadi Morcha, Old Pic
Bargadi Morcha, Old Pic

ਭਾਰਤੀ ਚੋਣ ਕਮਿਸ਼ਨ ਨੇ ਅਪਣੇ ਉਕਤ ਪੱਤਰ ਵਿਚ ਪ੍ਰਗਟਾਵਾ ਕੀਤਾ ਸੀ ਕਿ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜ਼ਰਾਲ...

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅਪਣੇ ਉਕਤ ਪੱਤਰ ਵਿਚ ਪ੍ਰਗਟਾਵਾ ਕੀਤਾ ਸੀ ਕਿ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜ਼ਰਾਲ ਵਲੋਂ ਲੰਘੀ 22 ਮਾਰਚ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁਧ ਇਕ ਸ਼ਿਕਾਇਤ ਕਮਿਸ਼ਨ ਕੋਲ ਦਰਜ ਕਰਵਾਈ ਗਈ ਸੀ। ਜਿਸ ਨਾਲ ਵਿਸੇਸ਼ ਜਾਂਚ ਟੀਮ ਦੇ ਅਹਿਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹੋ ਗਿਆ ਸੀ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਵਿੱਚ ਪਿਛਲੀ ਬਾਦਲ ਸਰਕਾਰ ਵਾਲੇ ਹੋਈਆਂ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਅਹਿਮ ਗੱਲ ਹੈ ਕਿ ਇਹ ਸਭ ਹੋਇਆ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਪੈਂਤੜੇ ਕਰਕੇ ਹੈ।

Kunwar Vijay Pratap SinghKunwar Vijay Pratap Singh

ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਵਾ ਕੇ ਬਰਗਾੜੀ ਇਨਸਾਫ ਮੋਰਚਾ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾ ਦਿੱਤਾ ਹੈ। ਅਕਾਲੀ ਦਲ ਦੇ ਇਸ ਪੈਂਤੜੇ ਕਰਕੇ ਜਿੱਥੇ ਵਿਰੋਧੀ ਧਿਰਾਂ ਨੇ ਮੁੜ ਇਸ ਮੁੱਦੇ ਨੂੰ ਕੇਂਦਰ ਵਿੱਚ ਲਿਆਂਦਾ। ਇਸ ਦੇ ਨਾਲ ਹੀ ਸਿੱਖ ਸੰਗਤ ਮੁੜ ਸੰਘਰਸ਼ ਦੇ ਰਾਹ ਪੈ ਗਈ ਹੈ। ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਨ ਮਗਰੋਂ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਸੰਘਰਸ਼ ਦੀ ਮੁੜ ਕਮਾਨ ਸੰਭਲ ਲਈ ਹੈ। ਇਸ ਤਬਾਦਲੇ ਨੂੰ ਰੋਕਣ ਲਈ ਮੋਰਚਾ ਨਵਾਂ ਸੰਘਰਸ਼ ਵਿੱਢਣ ਦੇ ਰਾਹ ਪੈ ਗਿਆ ਹੈ।

Bargadi KandBargadi morcha, Old pic

ਬਰਗਾੜੀ ਮੋਰਚੇ ਦੀ ਅਗਵਾਈ ਕਰਨ ਵਾਲੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਜਥੇਦਾਰ ਮੰਡ ਨੇ ਆਖਿਆ ਕਿ ਜੇਕਰ ਸਿੱਟ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹਫਤੇ ਵਿੱਚ ਰੱਦ ਨਾ ਕੀਤਾ ਗਿਆ ਤਾਂ ਉਹ ਅਗਲਾ ਸੰਘਰਸ਼ ਵਿੱਢਣਗੇ। ਉਧਰ, ਯੂਨਾਈਟਿਡ ਅਕਾਲੀ ਦਲ ਵੱਲੋਂ ਆਈਜੀ ਦਾ ਤਬਾਦਲਾ ਰੱਦ ਕਰਾਉਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ ਅੱਗੇ 12 ਅਪ੍ਰੈਲ ਨੂੰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ।

People Marching toward BargadiBargadi morcha, old pic 

ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ ਤੇ ਉਸ ਮਗਰੋਂ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਅਜੇ ਵੀ ਸਿਰਸਾ ਦੇ ਡੇਰਾ ਮੁਖੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਜਿੱਥੇ ਜਿੱਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ, ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement