ਕੋਟਕਪੂਰਾ ਗੋਲੀਕਾਂਡ: ਜਾਂਚ ਰੱਦ ਹੋਣ ਤੋਂ ਬਾਅਦ ਭਾਈ ਮੰਡ ਨੇ ਅਗਲੇ ਐਕਸ਼ਨ ਲਈ ਕੀਤਾ ਅਹਿਮ ਐਲਾਨ
Published : Apr 10, 2021, 4:27 pm IST
Updated : Apr 10, 2021, 4:38 pm IST
SHARE ARTICLE
Bhai Dhian Singh Mand
Bhai Dhian Singh Mand

ਸਮੂਹ ਸਿੱਖ ਭਾਈਚਾਰੇ ਅਤੇ ਪੰਥ ਦਰਦੀਆਂ ਨੂੰ 20 ਅਪ੍ਰੈਲ ਨੂੰ ਇਕੱਠ ਕਰਨ ਦੀ ਕੀਤੀ ਅਪੀਲ

ਫਰੀਦਕੋਟ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕੀਤੇ ਜਾਣ ਤੋਂ ਬਾਅਦ ਸਿੱਖਾਂ ਅਤੇ ਪੰਜਾਬ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਂਚ ਨੂੰ ਰਾਜਨੀਤੀ ਤੋਂ ਪ੍ਰੇਰਿਤ ਹੋਣ ਦਾ ਹਵਾਲਾ ਦੇ ਕੇ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਨੂੰ ਨਵੀਂ ਸਿੱਟ ਗਠਨ ਕਰਨ, ਜਾਂਚ ਸੀਬੀਆਈ ਜਾਂ ਹਰਿਆਣਾ ਪੁਲਿਸ ਨੂੰ ਦੇਣ ਆਦਿ ਵਰਗੇ ਸੁਝਾਅ ਦਿੱਤੇ।

Bhai Dhian Singh MandBhai Dhian Singh Mand

ਇਸ ਫੈਸਲੇ ਤੋਂ ਬਾਅਦ ਸਰਬੱਤ ਖਾਲਸਾ ਵੱਲੋਂ ਨਿਯੁਕਤ ਕੀਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਫਰੀਦਕੋਟ ਵਿਚ ਵਿਸ਼ੇਸ਼ ਪ੍ਰੈਸ਼ ਕਾਨਫਰੰਸ ਕੀਤੀ ਗਈ। ਇੱਥੇ ਉਹਨਾਂ ਨੇ ਅਦਾਲਤ ਦੇ ਫੈਸਲੇ ਖਿਲਾਫ ਰੋਸ ਪ੍ਰਗਟਾਇਆ ਗਿਆ ਅਤੇ ਸਮੂਹ ਪੰਥ ਦਰਦੀਆਂ ਅਤੇ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਨਸਾਫ ਲੈਣ ਲਈ ਅਗਲੀ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਸਮੂਹ ਸਿੱਖ ਭਾਈਚਾਰੇ ਅਤੇ ਪੰਥ ਦਰਦੀਆਂ ਨੂੰ 20 ਅਪ੍ਰੈਲ ਨੂੰ ਇਕੱਠ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ 20 ਅਪ੍ਰੈਲ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਚ ਇਕੱਠ ਕੀਤਾ ਜਾ ਸਕਦਾ ਹੈ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾ ਸਕਦੀ ਹੈ।Punjab and Haryana High Court Punjab and Haryana High Court

ਉਹਨਾਂ ਕਿਹਾ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਗਈ ਜਾਂਚ ਪੂਰੀ ਹੋਣ ’ਤੇ ਸਭ ਨੂੰ ਜਲਦ ਇਨਸਾਫ ਮਿਲਣ ਦੀ ਆਸ ਬੱਝੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੀਤੇ ਕੱਲ੍ਹ ਦਿੱਤੇ ਗਏ ਫੈਸਲੇ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਨਾਲ ਇਨਸਾਫ ਦੇਣ ਦਾ ਕੀਤਾ ਵਾਅਦਾ ਪੁਰਾ ਕਰਨ ਵਿਚ ਅਸਫਲ ਹੋਈ ਹੈ।

Kunwar Vijay Partap SinghKunwar Vijay Partap Singh

ਭਾਈ ਮੰਡ ਨੇ ਕਿਹਾ ਕਿ ਸਾਡੀ ਆਸ ਟੁੱਟੀ ਹੈ ਹੌਂਸਲਾ ਨਹੀਂ ਅਸੀਂ ਤਦ ਤੱਕ ਸੰਘਰਸ਼ ਜਾਰੀ ਰੱਖਾਂਗੇ ਜਦ ਤੱਕ ਇਨਸਾਫ ਨਹੀਂ ਮਿਲ ਜਾਂਦਾ। ਉਹਨਾਂ ਕਿਹਾ ਕਿ ਜੋ ਹਾਈ ਕੋਰਟ ਦਾ ਫੈਸਲਾ ਆਇਆ ਉਸ ਵਿਚ ਪੰਜਾਬ ਸਰਕਾਰ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਮਾੜੀ ਕਾਰਗੁਜ਼ਾਰੀ ਸਾਫ ਵੇਖਣ ਨੂੰ ਮਿਲ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਇਨਸਾਫ ਲੈਣ ਲਈ ਜਿਸ ਕੁਰਸੀ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਠਾਇਆ ਸੀ ਉਸ ਕੁਰਸੀ ’ਤੇ ਹੁਣ ਉਹ ਜ਼ਿਆਦਾ ਦੇਰ ਨਹੀਂ ਟਿਕ ਸਕਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement