ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ 'ਚੋਂ ਡਿੱਗੇ ਨੱਗ਼ ਬਾਰੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦਿਤਾ ਸਪੱਸ਼ਟੀਕਰਣ 
Published : Apr 10, 2022, 6:46 pm IST
Updated : Apr 10, 2022, 6:48 pm IST
SHARE ARTICLE
Sri Darbar Sahib, Amritsar
Sri Darbar Sahib, Amritsar

'ਨੱਗ਼ ਗ਼ਾਇਬ ਹੋਣ ਬਾਰੇ ਖ਼ਬਰਾਂ ਗੁੰਮਰਾਹਕੁੰਨ ਹਨ, ਲੱਥਾ ਨੱਗ਼ ਸੁਰੱਖਿਅਤ ਹੈ'

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨੱਕਾਸ਼ੀ ’ਚੋਂ ਡਿੱਗੇ ਨੱਗ਼ ਬਾਰੇ ਸਪੱਸ਼ਟ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨੱਗ਼ ਗ਼ਾਇਬ ਹੋਣ ਬਾਰੇ ਕੀਤਾ ਜਾ ਰਿਹਾ ਪ੍ਰਚਾਰ ਸੱਚਾਈ ਤੋਂ ਦੂਰ ਹੈ, ਜਦਕਿ ਇਹ ਨੱਗ਼ ਬਿਲਕੁਲ ਸੁਰੱਖਿਅਤ ਹੈ। ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਸਲਾਬ ਕਾਰਨ ਲੰਘੀ 6 ਅਪ੍ਰੈਲ ਦੀ ਰਾਤ ਨੂੰ ਧੁਆਈ ਵੇਲੇ ਇਹ ਨੱਗ਼ ਡਿੱਗਾ ਸੀ, ਜਿਸ ਨੂੰ ਡਿਊਟੀ ’ਤੇ ਹਾਜ਼ਰ ਫਰਾਸ ਵੱਲੋਂ ਸੰਭਾਲ ਲਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਨੱਗ਼ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤ ਦਾ ਹਿੱਸਾ ਹੋਣ ਕਰਕੇ ਮੀਨਾਕਾਰੀ ਦੀ ਸੇਵਾ ਦੌਰਾਨ ਦੁਬਾਰਾ ਲਗਾ ਦਿੱਤਾ ਜਾਵੇਗਾ। ਮੈਨੇਜਰ ਭੰਗਾਲੀ ਨੇ ਦੱਸਿਆ ਕਿ ਨੱਕਾਸ਼ੀ ਦਾ ਇਹ ਡਿੱਗਾ ਨੱਗ਼  ਪਹਿਲਾਂ ਪ੍ਰਦੁਮਣ ਸਿੰਘ ਜਿਊਲਰਜ਼ ਫਰਮ ਕੋਲੋਂ ਚੈੱਕ ਕਰਵਾਇਆ ਗਿਆ ਹੈ ਅਤੇ ਫਿਰ ਇੰਡੀਅਨ ਜੈਮ ਸਟੋਨ ਲੈਬ ਤੋਂ ਵੀ ਟੈਸਟ ਕਰਵਾਇਆ ਗਿਆ।

ਇਨ੍ਹਾਂ ਦੀਆਂ ਰਿਪੋਰਟਾਂ ਅਨੁਸਾਰ ਭਾਵੇਂ ਇਹ ਨੱਗ਼ ਆਮ ਨੱਗ਼ ਹੈ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗਾ ਹੋਣ ਕਾਰਨ ਇਹ ਸਿੱਖ ਵਿਰਾਸਤ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨੱਗ਼ ਨੂੰ ਟੈਸਟ ਕਰਵਾਉਣ ਦਾ ਮਕਸਦ ਇਹ ਸੀ ਕਿ ਇਸ ਨੱਗ਼ ਨੂੰ ਕਿਸ ਖ਼ਾਤੇ ਵਿਚ ਜਮ੍ਹਾਂ ਕੀਤਾ ਜਾਵੇ ਕਿਉਂਕਿ ਜੇਕਰ ਇਹ ਨੱਗ਼ ਹੀਰਾ/ਪੰਨਾ ਜਾਂ ਕੋਈ ਕੀਮਤੀ ਨੱਗ਼ ਹੁੰਦਾ ਤਾਂ ਇਸ ਨੂੰ ਉਸ ਖ਼ਾਤੇ ਵਿਚ ਜਮ੍ਹਾਂ ਕੀਤਾ ਜਾਣਾ ਸੀ, ਜਿਥੇ ਸੋਨਾ ਗਹਿਣੇ ਆਦਿ ਸੁਰੱਖਿਅਤ ਹਨ। ਇਹ ਨੱਗ਼ ਆਮ ਹੋਣ ਕਰਕੇ ਇਸ ਨੂੰ ਵਿਰਾਸਤ ਵਜੋਂ ਸੰਭਾਲ ਲਿਆ ਗਿਆ ਹੈ।

Darbar SahibDarbar Sahib

ਉਨ੍ਹਾਂ ਟੈਸਟ ਕਰਨ ਵਾਲੀ ਫਰਮ ਬਾਰੇ ਸਪੱਸ਼ਟ ਕਰਦਿਆਂ ਦੱਸਿਆ ਕਿ ਪ੍ਰਦੁਮਣ ਸਿੰਘ ਜਿਊਲਰਜ਼ ਫਰਮ ਨੂੰ  ਮਨਜੀਤ ਸਿੰਘ ਚਲਾ ਰਹੇ ਹਨ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਢਲਾਈ ਦੀ ਸੇਵਾ ਵਿਚ ਸਮੇਂ-ਸਮੇਂ ਆਪਣਾ ਵੱਡਾ ਯੋਗਦਾਨ ਪਾਉਂਦੇ ਹਨ। ਪਹਿਲਾਂ ਇਹ ਫਰਮ ਗੁਰੂ ਬਜ਼ਾਰ ਵਿਚ ਸੀ ਜੋ ਇਨ੍ਹਾਂ ਦੇ ਲੈਟਰ ਪੈਡ ’ਤੇ ਐਡਰੈਸ ਛਪਿਆ ਹੋਇਆ ਹੈ, ਹੁਣ ਇਹ ਫਰਮ ਇਥੋਂ ਤਬਦੀਲ ਹੋ ਕੇ ਰੇਸਕੋਰਸ ਰੋਡ ਨੇੜੇ ਅਦਲੱਖਾ ਹਸਪਤਾਲ ਚਲੇ ਗਈ ਹੈ। ਉਨ੍ਹਾਂ ਕਿਹਾ ਕਿ ਫਰਮ ਵੱਲੋਂ ਨੱਗ਼ ਬਾਰੇ ਜਾਰੀ ਕੀਤਾ ਪੱਤਰ ਬਿਲਕੁਲ ਸਹੀ ਹੈ ਅਤੇ ਕੋਈ ਵੀ ਫਰਮ ਦੇ ਮੌਜੂਦਾ ਪਤੇ ’ਤੇ ਜਾ ਕੇ ਜਾਣਕਾਰੀ ਲੈ ਸਕਦਾ ਹੈ। 

SGPCSGPC

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨੱਕਾਸ਼ੀ 'ਚੋਂ ਲੱਥਾ ਨੱਗ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤ ਹੈ ਜਿਸ ਨੂੰ ਮੀਨਾਕਾਰੀ ਦੀ ਸੇਵਾ ਦੌਰਾਨ ਮੁੜ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਦੇਸ਼ ਵਿਦੇਸ਼ ਅੰਦਰ ਵਸਦੀਆਂ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਸ ਸਥਾਨ ਨਾਲ ਸਬੰਧਤ ਕਿਸੇ ਵੀ ਘਟਨਾਂ ਦਾ ਸਿੱਖ ਸੰਗਤਾਂ ਦੇ ਮਨਾਂ ’ਤੇ ਅਸਰ ਹੁੰਦਾ ਹੈ।

SGPCSGPC

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਬਿਨਾਂ ਵਜ੍ਹਾ ਛੋਟੀ ਗੱਲ ਨੂੰ ਵੱਡਾ ਮੁੱਦਾ ਬਣਾ ਕੇ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚੋਂ ਨੱਗ਼ ਉਤਰੇ ਹੋਣ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਸੰਸਥਾ ਵਿਰੁੱਧ ਕੀਤੇ ਜਾ ਰਹੇ ਗੁੰਮਰਾਹ ਕਰਨ ਵਾਲੇ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement