Panthak News: ਜਥੇਦਾਰਾਂ ਨੇ ਲਿਆ ‘ਕੌਮੀ ਫ਼ੈਸਲਾ’; ਵਿਸਾਖੀ ਵਾਲੇ ਦਿਨ 5 ਮਿੰਟ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ਕਰ ਕੇ ਅਰਦਾਸ ਕਰਨ ਸਿੱਖ
Published : Apr 10, 2024, 7:14 am IST
Updated : Apr 10, 2024, 8:20 am IST
SHARE ARTICLE
Emergency meeting of Jathedars
Emergency meeting of Jathedars

ਮੀਟਿੰਗ ਤੋਂ ਬਾਅਦ ‘ਜਥੇਦਾਰਾਂ’ ਨੇ ਇਕ ਪ੍ਰੈਸ ਨੋਟ ਜਾਰੀ ਕਰ ਕੇ ਅਪਣਾ ਕੌਮੀ ਫ਼ਰਜ਼ ਅਦਾ ਕਰ ਦਿਤਾ।

Panthak News: ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਪ੍ਰਵਾਰਕ ਮੈਂਬਰਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈਣ ਤੋਂ ਬਾਅਦ ਤਖ਼ਤਾਂ ਦੇ ਜਥੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ।

ਅਚਾਨਕ ਬੁਲਾਈ ਇਸ ਮੀਟਿੰਗ ਵਿਚ ‘ਜਥੇਦਾਰਾਂ’ ਨੇ ਪੰਥ ਦੀਆਂ ਮਾਵਾਂ ਤੇ ਭੈਣਾਂ ਨੂੰ ਪੁਲਿਸ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਤੇ ਪੰਥ ਨੂੰ ਲੁਕਵੇ ਸ਼ਬਦਾਂ ਵਿਚ ਭਾਣਾ ਮੰਨਣ ਦਾ ਉਪਦੇਸ਼ ਦੇ ਕੇ ਅਪਣੀ ਕੌਮੀ ਜ਼ਿੰਮੇਵਾਰੀ ਪੂਰੀ ਕੀਤੀ। ‘ਜਥੇਦਾਰਾਂ’ ਦੀ ਹੋਈ ਇਸ ਹੰਗਾਮੀ ਮੀਟਿੰਗ ਕਿਹਾ ਗਿਆ ਕਿ 7 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਅਤੇ ਨਾਲ ਕੁੱਝ ਹੋਰ ਸਿੰਘਾਂ ਨੂੰ ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਨਗਰ ਕੀਰਤਨ ਸਿੱਖ ਪ੍ਰੰਪਰਾ ਦਾ ਹਿੱਸਾ ਹੈ ਤੇ ਨਗਰ ਕੀਰਤਨ ਨੂੰ ਰੋਕ ਕੇ ਸੰਗਤਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸਾਡੀ ਪ੍ਰੰਪਰਾ ’ਤੇ ਹਮਲਾ ਹੈ। ‘ਜਥੇਦਾਰ’ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਵਾਲੇ ਦਿਨ ਸਵੇਰੇ 9- 00 ਵਜੇ ਸੰਸਾਰ ਭਰ ਵਿਚ ਵਸਦੇ ਸਿੱਖ, ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਪੰਜ ਮਿੰਟ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ਕਰ ਕੇ ਅਰਦਾਸ ਕਰੇ। ਪੰਥਕ ਮਸਲਿਆਂ ਤੇ ਕਿਸੇ ਪ੍ਰਕਾਰ ਦਾ ਠੋਸ ਫ਼ੈਸਲਾ ਲੈਣ ਵਿਚ ਅਸਫ਼ਲ ਰਹੇ ‘ਜਥੇਦਾਰਾਂ’ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ’ਤੇ 13 ਅਪ੍ਰੈਲ ਨੂੰ ਹਰ ਸਿੱਖ ਅਪਣੇ ਘਰਾਂ ਉਪਰ ਖ਼ਾਲਸਈ ਨਿਸ਼ਾਨ ਝੁਲਾ ਕੇ ਖ਼ਾਲਸਈ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿਤਾ।

‘ਜਥੇਦਾਰ’ ਨੇ ਕਿਹਾ ਕਿ ਇਸ ਨਾਲ ਹੀ ਸਾਰੀ ਕੌਮ ਨੂੰ ਸੰਦੇਸ਼ ਹੈ ਕਿ ਆਉ ਅਗਿਆਨਤਾ ਰੂਪੀ ਆਤਮਕ ਧੁੰਦੂਕਾਰੇ ਵਿਚੋਂ ਬਾਹਰ ਨਿਕਲ ਕੇ ਸੱਚ ਧਰਮ ਦੇ ਪਾਂਧੀ ਬਣਨ ਦੇ ਯਤਨ ਕਰਦਿਆਂ ਸਾਬਤ ਸੂਰਤ ਹੋ ਕੇ ਅੰਮ੍ਰਿਤਧਾਰੀ ਹੋਈਏ ਅਤੇ ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਅਪਣਾ ਪੂਰਾ ਸਰਬੰਸ ਵਾਰ ਕੇ ਸਾਡੇ ਲਈ ਖ਼ੁਸ਼ਹਾਲ ਕੀਤੀ ਖ਼ਾਲਸਈ ਫੁਲਵਾੜੀ ਦੀ ਮਹਾਨ ਵਿਰਾਸਤ ਦੇ ਵਾਰਸ ਬਣੀਏ।  ਕਰੀਬ ਦੋ ਘੰਟੇ ਚਲੀ ਇਸ ਮੀਟਿੰਗ ਤੋਂ ਬਾਅਦ ‘ਜਥੇਦਾਰਾਂ’ ਨੇ ਇਕ ਪ੍ਰੈਸ ਨੋਟ ਜਾਰੀ ਕਰ ਕੇ ਅਪਣਾ ਕੌਮੀ ਫ਼ਰਜ਼ ਅਦਾ ਕਰ ਦਿਤਾ।

(For more Punjabi news apart from Panthak News: Jathedars took a 'national decision', stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement