Panthak News: ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਵਾਂਗੇ : ਗਿਆਨੀ ਰਘਬੀਰ ਸਿੰਘ
Published : Apr 10, 2025, 9:16 am IST
Updated : Apr 10, 2025, 9:16 am IST
SHARE ARTICLE
Giani Raghbir Singh
Giani Raghbir Singh

Panthak News: ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹਲੇਮੀਆਂ ਤੇ ਮੁਹੱਬਤਾਂ ਦੀ ਲਹਿਰ ਇਟਲੀ ਪੁੱਜੀ

ਪਾਰਮਾ (ਦਲਜੀਤ ਮੱਕੜ) : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਜਿਨ੍ਹਾਂ ਅਪਣੀਆਂ 4 ਉਦਾਸੀਆਂ ਰਾਹੀਂ ਪਿਆਰ ਤੇ ਸਤਿਕਾਰ ਭਰੇ ਜੀਵਨ ਜਿਊਣ ਦਾ ਉਪਦੇਸ਼ ਦਿਤਾ। ਗੁਰੂ ਸਾਹਿਬ ਦੇ ਇਨ੍ਹਾਂ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਹਰ ਸਿੱਖ ਲਾਮਬੰਦ ਹੋਵੇ। ਇਸ ਲਈ ਸ੍ਰੀ ਗੁਰੁ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੂਰਬ ਮੌਕੇ ਨਵੰਬਰ 2024 ਵਿਚ ਸ੍ਰੀ ਦਰਬਾਰ ਸਾਹਿਬ ਤੋਂ ਹਲੇਮੀਆਂ ਤੇ ਮੁਹੱਬਤਾਂ ਦੀ ਲਹਿਰ ਸ਼ੁਰੂ ਕੀਤੀ ਗਈ। ਉਸ ਦੇ ਅਗਲੇ ਪੜਾਅ ਲਈ ਇਹ ਲਹਿਰ ਯੂਰਪੀਅਨ ਦੇਸ਼ ਇਟਲੀ ਦੇ ਸ਼ਹਿਰ ਪਾਰਮਾ ਪਹੁੰਚੀ। 

ਅੰਮ੍ਰਿਤਸਰ ਤੋਂ ਆਰੰਭ ਹੋਈ ਇਸ ਲਹਿਰ ਨੂੰ ਪੰਜ ਤਖ਼ਤਾਂ ਦੇ ਜੱਥੇਦਾਰਾਂ ਵਲੋਂ ਪੂਰੇ ਸੰਸਾਰ ਵਿਚ ਪਹੁੰਚਾਉਣ ਦਾ ਪ੍ਰਣ ਕੀਤਾ ਗਿਆ ਸੀ। ਇਸੇ ਲੜੀ ਤਹਿਤ ਹੁਣ ਇਹ ਲਹਿਰ ਇਟਲੀ ਦੇ ਸ਼ਹਿਰ ਪਾਰਮਾ ਪਹੁੰਚੀ। ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਸਮੁੱਚੀ ਕਾਇਨਾਤ ਨੂੰ ਮੁਹੱਬਤੀ ਤੇ ਹਲੇਮੀ ਰੰਗ ਵਿਚ ਰੰਗਣ ਲਈ ਸਾਬਕਾ ਜੱਥੇਦਾਰ ਗਿਆਨੀ ਰਘਵੀਰ ਸਿੰਘ, ਸਾਬਕਾ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਖ-ਵੱਖ ਧਰਮਾਂ ਦੇ ਪ੍ਰਤਿਨਿਧ ਪਹੁੰਚੇ। 

ਇਸ ਮੌਕੇ ਭਾਈ ਰਘਬੀਰ ਸਿੰਘ ਨੇ ਕਿਹਾ ਕਿ ਮਹਾਨ ਸਿੱਖ ਧਰਮ ਦੁਨੀਆਂ ਦਾ ਅਜਿਹਾ ਧਰਮ ਹੈ ਜਿਸ ਵਿਚ ਸਰਬ  ਸਾਂਝੀਵਾਲਤਾ ਦਾ ਸਬਕ ਹਰ ਸਿੱਖ ਨੂੰ ਲਾਜ਼ਮੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਰੀ ਲੋਕਾਈ ਨੂੰ ਪਿਆਰ ਭਰਿਆ ਸੰਦੇਸ਼ ‘ਮਿਠਤੁ ਨੀਵੀਂ ਨਾਨਕਾ ਗੁਣ ਚੰਗਿਆਈਆ ਤਤੁ’ ਲੈ ਕੇ ਸਾਰੀ ਦੁਨੀਆਂ ਵਿਚ ਫੈਲਾਉਣਾ ਹਰ ਸਿੱਖ ਦਾ ਇਖਲਾਕੀ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਲੈ ਕੇ ਹਰ ਘਰ ਜਾਵੇਗੀ। ਇਸ ਮੁਹੱਬਤਾਂ ਤੇ ਹਲੇਮੀਆਂ ਲਹਿਰ ਪ੍ਰੋਗਰਾਮ ਨੂੰ ਸੰਗਤਾਂ ਵਲੋਂ ਇਟਲੀ ਵਿਚ ਭਰਪੂਰ ਹੁੰਗਾਰਾ ਮਿਲਿਆ ਤੇ ਆਈ ਸਭ ਸੰਗਤ ਲਈ ਬਾਬੇ ਨਾਨਕ ਦੇ ਲੰਗਰ ਅਟੁੱਟ ਵਰਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement