ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਸੰਭਾਲਣ ਦਾ ਵੀ ਉਨ੍ਹਾਂ ਦਾ ਲੰਬਾ ਤਜ਼ਰਬਾ ਹੈ।
ਚੰਡੀਗੜ੍ਹ (ਭੁੱਲਰ): 2 ਦਸੰਬਰ 2024 ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿਚ ਪੁਨਰ ਸੁਰਜੀਤ ਹੋਏ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਣ ਵਾਸਤੇ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ ਹੈ।
ਵਡਾਲਾ ਨੇ ਕਿਹਾ ਹੈ ਕਿ ਪੰਥਕ ਪਾਰਟੀ ਅਪਣੇ ਪੁਰਾਣੇ ਕਾਡਰ ਵਿਚ ਹਰਮਨ ਪਿਆਰਤਾ ਹਾਸਲ ਕਰ ਰਹੀ ਹੈ। ਅਜਿਹੇ ਸਮੇਂ ਅਕਾਲੀ ਦਲ ਵਿਚ ਔਰਤਾਂ ਦੀ ਭੂਮਿਕਾ ਨੂੰ ਮੁੱਖ ਰੱਖਦਿਆਂ ਇਹ ਮਹੱਤਵਪੂਰਨ ਨਿਯੁਕਤੀ ਕੀਤੀ ਗਈ ਹੈ।
ਬੀਬੀ ਜਗੀਰ ਕੌਰ ਸੀਨੀਅਰ ਆਗੂ ਹਨ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਅਪਣੇ ਪ੍ਰਧਾਨਗੀ ਕਾਲ ਵਿਚ ਖ਼ਾਲਸਾ ਪੰਥ ਦੀ ਤੀਜੀ ਸ਼ਤਾਬਦੀ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਵਿਚ ਵੱਡਾ ਰੋਲ ਨਿਭਾਇਆ ਸੀ।
ਪੰਜਾਬ ਦੀ ਅਕਾਲੀ ਸਰਕਾਰ ਵਿਚ ਉਨ੍ਹਾਂ ਨੇ ਆਵਾਜਾਈ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਸੰਭਾਲਣ ਦਾ ਵੀ ਉਨ੍ਹਾਂ ਦਾ ਲੰਬਾ ਤਜ਼ਰਬਾ ਹੈ।
