ਇਕਬਾਲ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਐਲਾਨ
Published : May 11, 2019, 1:08 am IST
Updated : May 11, 2019, 1:08 am IST
SHARE ARTICLE
Patna Sahib Gurudwara
Patna Sahib Gurudwara

ਪਟਨਾ ਸਾਹਿਬ ਦੇ ਬੋਰਡ ਦੀ ਹੋਈ ਮੀਟਿੰਗ 

ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਬੋਰਡ ਦੀ ਮੀਟਿੰਗ ਅੱਜ ਤਖ਼ਤ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕੀਤੀ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਦਾ ਐਲਾਨ ਕੀਤਾ।

Pic-1Pic-1

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਤਖ਼ਤ ਸਾਹਿਬ ਬੋਰਡ ਦੇ ਧਰਮ ਪ੍ਰਚਾਰ ਬੋਰਡ ਦੇ ਚੇਅਰਮੈਨ ਵਜੋਂ ਲਖਵਿੰਦਰ ਸਿੰਘ ਲੱਖਾ ਨੂੰ ਨਿਯੁਕਤ ਕੀਤਾ। ਇਸ ਦੇ ਨਾਲ ਹੀ ਬੋਰਡ ਦੇ ਕੰਮ ਨੂੰ ਹੋਰ ਵੀ ਚੰਗੇ ਢੰਗ ਨਾਲ ਚਲਾਉਣ ਲਈ ਸਾਬਕਾ ਮੈਂਬਰ ਚਰਨਜੀਤ ਸਿੰਘ ਨੂੰ ਬੋਰਡ ਦਾ ਸਲਾਹਕਾਰ ਨਾਮਜ਼ਦ ਕੀਤਾ ਗਿਆ। ਪੱਤਰਕਾਰ ਨਾਲ ਫ਼ੋਨ 'ਤੇ ਗੱਲ ਕਰਦਿਆਂ ਬੋਰਡ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲੇ ਵਾਲਿਆਂ ਨੇ ਦਸਿਆ ਕਿ ਜਲਦ ਹੀ ਇਕ ਪ੍ਰਭਾਵਸ਼ਾਲੀ ਸਮਾਗਮ ਕਰ ਕੇ ਜਥੇਦਾਰ ਇਕਬਾਲ ਸਿੰਘ ਨੂੰ ਵਿਦਾਇਗੀ ਦਿਤੀ ਜਾਵੇਗੀ।

Giani Iqbal SinghGiani Iqbal Singh

ਉਨਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਕਰੀਬ 35 ਸਾਲ ਤਕ ਤਖ਼ਤ ਸਾਹਿਬ ਦੀ ਸੇਵਾ ਕੀਤੀ ਸੀ। ਇਸ ਮੀਟਿੰਗ ਵਿਚ ਤਖ਼ਤ ਸਾਹਿਬ ਦਾ ਬਜਟ ਵੀ ਪਾਸ ਕੀਤੀ ਗਿਆ। ਰੁਮਾਲੇ ਵਾਲਿਆਂ ਨੇ ਦਸਿਆ ਕਿ ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਜਰਨਲ ਸਕੱਤਰ ਮੁਹਿੰਦਰਪਾਲ ਸਿੰਘ ਵਿਚਾਲੇ ਜੋ ਵੀ ਗਿਲੇ ਸ਼ਿਕਵੇ ਸਨ, ਨੂੰ ਖ਼ਤਮ ਕਰਵਾ ਦਿਤਾ ਗਿਆ ਹੈ ਤੇ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਰੇ ਮਿਲ ਜੁਲ ਕੇ ਮਨਾਉਣਗੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement