ਮਾਚਿਸ 'ਤੇ ਲਗਾਈ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ, ਸਿੱਖਾਂ 'ਚ ਭਾਰੀ ਰੋਸ
Published : Jun 10, 2018, 4:19 pm IST
Updated : Jun 10, 2018, 5:37 pm IST
SHARE ARTICLE
Sri Guru Gobind Singh's Photo on Matchbox
Sri Guru Gobind Singh's Photo on Matchbox

ਪੰਜਾਬ ਵਿਚ ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ

ਚੰਡੀਗੜ੍ਹ, ਪੰਜਾਬ ਵਿਚ ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਹਲੇ ਠੰਡੇ ਨਹੀਂ ਹੋਏ ਜਿਥੇ ਇਕ ਹੋਰ ਸਿਖਾਂ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਉਣ ਦਾ ਮਸਲਾ ਸਾਹਮਣੇ ਆ ਖੜ੍ਹਾ ਹੋ ਗਿਆ ਹੈ। ਕਿਸੇ ਕੰਪਨੀ ਨੇ ਮਾਚਿਸ ਵਾਲੀ ਡੱਬੀ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਲਗਾ ਦਿੱਤੀ ਹੈ। ਇਸ ਸ਼ਰਮਨਾਕ ਹਰਕਤ ਦਾ ਸੋਸ਼ਲ ਮੀਡੀਆ ਤੇ ਬਹੁਤ ਵਿਰੋਧ ਹੋ ਰਿਹਾ ਹੈ। ਇਹ ਕੋਈ ਪਹਿਲਾ ਮਸਲਾ ਨਹੀਂ ਹੈ ਜਦੋਂ ਸੋਸ਼ਲ ਮੀਡੀਆ ਗੁਰੂ ਸਾਹਿਬਾਨ ਦੀ ਇਸ ਕਦਰ ਬੇਅਦਬੀ ਹੋਈ ਹੋਵੇ।

Gurudwara SahibGurudwara Sahibਇਸ ਡੱਬੀ ਵਾਲੀ ਫੋਟੋ ਨਾਲ ਰਿਕਾਰਡਿੰਗ ਭੇਜ ਕੇ ਕਿਹਾ ਜਾ ਰਿਹਾ ਹੈ ਕਿ ਮਾਚਿਸ ਦੀ ਡੱਬੀ ਸਿਗਰਟਾਂ ਅਤੇ ਬੀੜੀਆਂ ਵਾਲਿਆਂ ਦੇ ਹੱਥਾਂ ‘ਚ ਵੀ ਰਹਿਣੀ ਹੈ ਅਤੇ ਵਰਤੇ ਜਾਣ ਤੋਂ ਬਾਅਦ ਪੈਰਾਂ ਹੇਠਾਂ ਵੀ ਮਧੋਲੀ ਜਾਣੀ ਹੈ। ਜੋ ਗੁਰੂ ਦੇ ਨਿਰਾਦਰ ਵਾਲੀ ਗੱਲ ਹੋਵੇਗੀ। ਸੋਸ਼ਲ ਮੀਡੀਆ ‘ਤੇ ਇਸ ਮਾਚਸ ਦੀ ਡੱਬੀ ਵਾਲੀ ਫੋਟੋ ਨੂੰ ਸੈਂਡ ਕਰਕੇ ਕਿਹਾ ਜਾ ਰਿਹਾ ਹੈ ਕਿ ਜਿਹੜੀ ਵੀ ਕੰਪਨੀ ਨੇ ਮਾਚਿਸ ਦੀ ਡੱਬੀ ‘ਤੇ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਅਤੇ ਫੋਟੋ ਲਗਾਈ ਹੈ ਉਸ ‘ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ ਅਤੇ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Gurudwara SahibGurudwara Sahibਸਾਫ਼ ਦੇਖਿਆ ਜਾ ਸਕਦਾ ਹੈ ਕਿ ਮਾਚਿਸ ਦੀ ਡੱਬੀ ਦੇ ਉੱਪਰ ਗੁਰੂ ਗੋਬਿੰਦ ਸਿੰਘ ਜੀ ਘੋੜੇ ‘ਤੇ ਬੈਠੇ ਦਿਖਾਈ ਦੇ ਰਹੇ ਹਨ। ਪੰਥਕ ਦਰਦੀਆਂ ਪ੍ਰਿੰਸੀਪਲ ਖੁਸ਼ਹਾਲ ਸਿੰਘ , ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਸਤਨਾਮ ਸਿੰਘ ਬੱਛੋਆਣਾ ਨੇ ਐੱਸਜੀਪੀਸੀ ਦੇ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਉਹ ਦਖਲ ਦੇ ਕੇ ਮਾਚਿਸ ਵਾਲੀ ਇਸ ਡੱਬੀ ਉਪਰੋਂ ਗੁਰੂ ਗੋਬਿੰਦ ਸਿੰਘ ਜੀ ਦੀਆਂ ਫੋਟੋ ਹਟਵਾਉਣ ਅਤੇ ਜਿਹੜੀਆਂ ਡੱਬੀਆਂ ਤਿਆਰ ਹੋ ਗਈਆਂ ਹਨ ਉਨ੍ਹਾਂ ਨੂੰ ਮਾਰਕੀਟ ਵਿਚ ਜਾਣ ਤੋਂ ਰੋਕਿਆ ਜਾਵੇ।

ਸਿੱਖ ਭਾਈਚਾਰੇ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਗੁਰੂ ਗੋਬਿੰਦ ਸਿੰਘ ਅਤੇ ਹੋਰਨਾਂ ਗੁਰੂਆਂ ਦੀਆਂ ਫੋਟੋਆਂ ਦੀ ਹੁੰਦੀ ਇਸ ਕਦਰ ਦੁਰਵਰਤੋਂ ਦੇ ਮਾਮਲੇ ਬਾਰੇ ਐੱਸ ਜੀ ਪੀ ਸੀ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਹ ਸਾਫ਼ ਜਾਪਦਾ ਹੈ ਕਿ ਸਿੱਖ ਵਿਰੋਧੀ ਤੱਤ ਇਕ ਵਾਰ ਫਿਰ ਸਰਗਰਮ ਹੋਏ ਹਨ।

Gurudwara SahibGurudwara Sahibਇਸ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕਿ ਹਮੇਸ਼ਾ ਹੀ ਸਿਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ ਕਦੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਕੇ ਅਤੇ ਕਦੇ ਗੁਰੂ ਸਾਹਿਬਾਨ ਦੀਆਂ ਫੋਟੋਆਂ ਅਜਿਹੀਆਂ ਕੋਝੀਆਂ ਚੀਜ਼ਾਂ ਦੇ ਪੈਕਟਾਂ ਤੇ ਲਗਾਕੇ। ਦੱਸ ਦਈਏ ਕਿ ਅਜਿਹਾ ਹੀ ਇਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਸੀ ਜਿਸ ਵਿਚ ਮੀਟ ਦੇ ਪੈਕਟਾਂ 'ਤੇ ਦਰਬਾਰ ਸਾਹਿਬ ਦੀ ਫੋਟੋ ਲਗਾਈ ਗਈ ਸੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement