
ਅੱਜ ਨਾਮਧਾਰੀ ਸੰਪਰਦਾ ਦੇ ਮੁਖੀ ਠਾਕਰ ਦਲੀਪ ਜੀ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਮਾਨਵਤਾ ਦੀ ਭਲਾਈ ਲਈ ਉਪਦੇਸ਼ ਦੇਣ ਪੁੱਜੇ............
ਖਾਸਾ : ਅੱਜ ਨਾਮਧਾਰੀ ਸੰਪਰਦਾ ਦੇ ਮੁਖੀ ਠਾਕਰ ਦਲੀਪ ਜੀ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਮਾਨਵਤਾ ਦੀ ਭਲਾਈ ਲਈ ਉਪਦੇਸ਼ ਦੇਣ ਪੁੱਜੇ ਜਿਥੇ ਚੇਅਰਮੈਨ ਨਰਿੰਦਰ ਸਿੰਘ ਸੱਗੂ, ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਬੀ.ਸੀ ਏਕਤਾ ਮੰਚ ਪੰਜਾਬ ਅਤੇ ਸੇਵਾਦਾਰ ਭਾਈ ਸਾਹਿਬ ਸਿੰਘ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਠਾਕੁਰ ਦਲੀਪ ਸਿੰਘ ਨੇ ਸੰਗਤ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਾਨੂੰ ਪਤਿਤਪੁਣੇ ਤੋਂ ਬਚ ਕੇ ਗੁਰੂ ਦੇ ਲੜ ਲਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਹਾਲਾਤ ਚਲ ਰਹੇ ਹਨ, ਉਨ੍ਹਾਂ ਮੁਤਾਬਕ ਸਿੱਖੀ ਨੂੰ ਬਹੁਤ ਢਾਹ ਲਗਦੀ ਜਾ ਰਹੀ ਜਿਸ ਬਾਰੇ ਸੁਚੇਤ ਹੋਣ ਦੀ ਲੋੜ ਹੈ।