ਘੱਟ ਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੀ ਵਿਤਕਰਿਆਂ ਕਾਰਨ ਸਿੱਖਾਂ ਵਿਚ ਰੋਹ 
Published : Jul 11, 2019, 1:42 am IST
Updated : Jul 11, 2019, 1:42 am IST
SHARE ARTICLE
Pro. Bajinder singh and others
Pro. Bajinder singh and others

ਭਾਈ ਹਵਾਰਾ ਤੇ ਹੋਰ ਸਿੰਘ ਪੰਜਾਬ ਦੀਆਂ ਜੇਲਾਂ 'ਚ ਲਿਆਂਦੇ ਜਾਣ: ਪ੍ਰੋ. ਬਲਜਿੰਦਰ ਸਿੰਘ

ਅੰਮ੍ਰਿਤਸਰ : ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਬਹੁਗਿਣਤੀ ਦੇ ਮੁਕਾਬਲੇ ਘੱਟ ਗਿਣਤੀ ਵਿਸ਼ੇਸ਼ ਤੌਰ 'ਤੇ ਸਿੱਖਾਂ ਨਾਲ  ਕੀਤੇ ਜਾ ਰਹੇ ਵਿਤਕਰਿਆਂ ਦਾ ਸਖ਼ਤ ਨੋਟਿਸ ਲਿਆ ਹੈ। ਅੱਜ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ ਨੇ ਕਿਹਾ ਪਿਛਲੇ ਦਿਨੀਂ ਪੰਜਾਬ ਦੀ ਜੇਲ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਜੱਗੀ ਜੌਹਲ, ਭਾਈ ਹਰਦੀਪ ਸਿੰਘ ਸੇਰਾ, ਭਾਈ ਰਮਨਦੀਪ ਸਿੰਘ ਬੱਗਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਭਾਰਤੀ ਕਾਨੂੰਨ ਦੇ ਦੋਗਲੇ ਕਿਰਦਾਰ ਤਹਿਤ ਤਿਹਾੜ ਜੇਲ ਦਿੱਲੀ ਵਿਖੇ 7 ਮਈ ਨੂੰ ਤਬਦੀਲ ਕੀਤਾ ਸੀ।

Bhai Jagtar Singh HawaraBhai Jagtar Singh Hawara

ਇਨ੍ਹਾਂ ਬੰਦੀ ਸਿੰਘਾਂ ਨੂੰ ਜਿਨ੍ਹਾਂ ਦੀ ਕੁਲ ਗਿਣਤੀ 11 ਹੈ,  ਅਦਾਲਤ ਵਿਚ ਝੂਠੀ ਦਲੀਲ ਦੇ ਕੇ ਤਬਦੀਲ ਕੀਤਾ ਸੀ ਕਿ ਇਹ ਪੰਜਾਬ ਵਿਚ ਖ਼ਾਲਿਸਤਾਨ ਦਾ ਪ੍ਰਚਾਰ ਕਰ ਰਹੇ ਹਨ, ਇਥੇ ਇਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਹ ਜੇਲ ਤੋੜ ਕੇ ਭੱਜ ਸਕਦੇ ਹਨ। ਬਚਾਉ ਪੱਖ ਦੇ ਵਕੀਲ ਦੀ ਦਲੀਲ ਸੁਣੇ ਬਿਨਾਂ ਜੱਜ ਨੇ ਇਨ੍ਹਾਂ ਵਿਰੁਧ ਇਕਤਰਫ਼ਾ ਫ਼ੈਸਲਾ ਸੁਣਾ ਦਿਤਾ। ਇਹ ਸਾਬਤ ਹੁੰਦਾ ਹੈ ਕਿ ਭਾਰਤੀ ਅਦਾਲਤਾਂ ਕਾਨੂੰਨ ਦੀ ਕਸਵੱਟੀ 'ਤੇ ਫ਼ੈਸਲਾ ਨਹੀਂ ਕਰਦੀਆਂ। ਸਰਕਾਰ ਵਲੋਂ ਮਿੱਥੇ ਹੋਏ ਫ਼ੈਸਲੇ ਨੂੰ ਹੀ ਸੁਣਾਉਂਦੀਆਂ ਹਨ। 

prisoners online shopping china jailJail

ਜਥੇਦਾਰ ਹਵਾਰਾ ਕਮੇਟੀ ਨੇ ਮੰਗ ਕੀਤੀ ਕੇ ਭਾਈ ਜਗਤਾਰ ਸਿੰਘ ਜੱਗੀ ਜੌਹਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਾਪਸ ਪੰਜਾਬ ਭੇਜਿਆ ਜਾਵੇ। ਸਿੱਖ ਕੌਮ ਨੂੰ ਖਦਸ਼ਾ ਹੈ ਉਹ ਤਿਹਾੜ ਜੇਲ ਵਿਚ ਸੁਰੱਖਿਅਤ ਨਹੀਂ ਹਨ।  ਇਸ ਦੇ ਨਾਲ ਨਾਲ ਲੰਮੇ ਸਮੇਂ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਤੋਂ ਬਾਹਰ ਜੇਲਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲਾਂ ਵਿਚ ਤਬਦੀਲ ਕਰਨ ਦੀ ਮੰਗ ਹੈ । ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੇਂਦਰ ਸਰਕਾਰ ਕੋਲ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਅਤੇ ਪੰਜਾਬ ਤੋਂ ਬਾਹਰਲੀਆਂ ਜੇਲਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਪੰਜਾਬ ਵਿਚ ਤਬਦੀਲ ਕਰਨ ਦੀ ਮੰਗ ਨੂੰ ਅਸਰਦਾਰ ਤਰੀਕੇ ਨਾਲ ਪੇਸ਼ ਨਹੀਂ ਕੀਤਾ ਜਿਸ ਦੇ ਸਿੱਟੇ ਵਜੋਂ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਅਤੇ ਕੈਪਟਨ ਸਰਕਾਰ ਸਿੱਖਾਂ ਦੇ ਲਟਕਦੇ ਮਸਲਿਆਂ ਦੇ ਸੰਬੰਧ ਵਿਚ ਇਕ ਸਿੱਕੇ ਦੋ ਪਾਸੇ ਹਨ।

Captain Amrinder Singh Captain Amrinder Singh

ਉਕਤ ਮੰਗਾਂ ਦੀ ਪੂਰਤੀ ਲਈ 'ਖ਼ਾਲਸਾਈ ਮਾਰਚ' ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਗਵਰਨਰ ਹਾਊਸ ਚੰਡੀਗੜ੍ਹ ਤਕ 24 ਅਗਸੱਤ ਨੂੰ ਕਢਿਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਸੰਗਤਾਂ ਸਕੂਟਰਾਂ, ਮੋਟਰਸਾਈਕਲਾਂ,ਕਾਰਾਂ, ਟਰੈਕਟਰ ਟਰਾਲੀਆਂ, ਬਸਾਂ ਆਦਿ ਰਾਹੀਂ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਭਾਈ ਸਤਨਾਮ ਸਿੰਘ ਝੰਜੀਆ, ਭਾਈ ਬਲਦੇਵ ਸਿੰਘ ਤਰਨ ਤਾਰਨ, ਭਾਈ ਹਰਪਾਲ ਸਿੰਘ, ਭਾਈ ਮਹਾਂਵੀਰ ਸਿੰਘ ਸੁਲਤਾਨਵਿੰਡ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਅਕਾਲ ਖ਼ਾਲਸਾ ਦਲ, ਭਾਈ ਬਲਬੀਰ ਸਿੰਘ ਕਠਿਆਲੀ, ਭਾਈ ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement