ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੁਰਮਾਨ, ਕਸ਼ਮੀਰੀ ਧੀਆਂ-ਭੈਣਾਂ ਵੱਲ ਅੱਖ ਚੁੱਕਣ ਵਾਲੇ ਦੀ ਖ਼ੈਰ ਨਹੀਂ
Published : Aug 10, 2019, 11:10 am IST
Updated : Aug 10, 2019, 11:10 am IST
SHARE ARTICLE
Giani Harpreet Singh
Giani Harpreet Singh

ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ...

ਅੰਮ੍ਰਿਤਸਰ: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਿਸੇ ਇਨਸਾਨ ਨਾਲ ਔਰਤ, ਜਾਤ-ਪਾਤ ਜਾਂ ਨਸਲੀ ਅਧਾਰ 'ਤੇ ਵਿਤਕਰਾ ਕਰਕੇ ਕਿਸੇ ਵਰਗ ਨੂੰ ਮਾਨਸਿਕ ਪੀੜਾ 'ਚ ਧੱਕਣ ਦਾ ਗੁਨਾਹ ਨਾ ਮੁਆਫ਼ੀ ਯੋਗ ਹੁੰਦਾ ਹੈ। ਕਸ਼ਮੀਰ 'ਚ ਧਾਰਾ 370 ਖ਼ਤਮ ਕਰਨ ਤੋਂ ਬਾਅਦ ਪੈਦਾ ਹੋਏ ਨਾਜ਼ੁਕ ਹਲਾਤਾਂ ਵਿੱਚ ਸੋਸ਼ਲ ਮੀਡੀਆ 'ਤੇ ਕਸ਼ਮੀਰ ਦੀਆਂ ਧੀਆਂ-ਭੈਣਾਂ ਦੀ ਇੱਜ਼ਤ-ਆਬਰੂ ਤੇ ਸਵੈਮਾਣ ਬਾਰੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ। ਇਨ੍ਹਾਂ ਲੋਕਾਂ ਵਿੱਚ ਕੁਝ ਸਿਆਸੀ ਆਗੂ ਤੇ ਧਾਰਮਿਕ ਪਹਿਰਾਵੇ ਵਾਲੇ ਲੋਕ ਵੀ ਸ਼ਾਮਲ ਹਨ।

Sgpc with Punjab Cabinet Ministers Sgpc with Punjab Cabinet Ministers

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਸਮੁੱਚੇ ਔਰਤ ਜਗਤ ਦਾ ਅਪਮਾਨ ਕੀਤਾ ਜਾ ਰਿਹਾ ਹੈ। ਇਹ ਵੱਡਾ ਗੁਨਾਹ ਹੈ ਜੋ ਬਿਲਕੁਲ ਬਖਸ਼ਣਯੋਗ ਨਹੀਂ। ਜਥੇਦਾਰ ਹਰਪ੍ਰੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੱਭਿਅਕ ਮਾਨਸਿਕਤਾ ਵਾਲੇ ਲੋਕਾਂ ਦੀ ਭੀੜ ਵੱਲੋਂ ਕਸ਼ਮੀਰ ਦੀਆਂ ਨੌਜਵਾਨ ਧੀਆਂ ਦੀਆਂ ਸੋਸ਼ਲ ਮੀਡੀਆ 'ਤੇ ਫੋਟੋਆਂ ਪਾ ਕੇ ਉਨ੍ਹਾਂ 'ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੇ ਭਾਰਤ ਦਾ ਦੁਨੀਆਂ ਭਰ ਵਿੱਚ ਸਿਰ ਨੀਵਾਂ ਕੀਤਾ ਹੈ।

Kashmiris endure merciless torture at the hands of armed forcesKashmiris Girls

ਉਨ੍ਹਾਂ ਕਿਹਾ ਕਿ ਕਸ਼ਮੀਰੀ ਧੀਆਂ ਦੀ ਆੜ ਵਿੱਚ ਸਮੁੱਚੇ ਔਰਤ ਵਰਗ ਬਾਰੇ ਪ੍ਰਗਟ ਹੋ ਰਹੀ ਇਸ ਮਾਨਸਿਕਤਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਕਿਉਂਕਿ ਇਹ ਇੱਕ ਭੀੜ ਵੱਲੋਂ ਸੋਚੀ ਸਮਝੀ ਸਾਜਿਸ਼ ਅਧੀਨ ਉਭਾਰਿਆ ਗਿਆ ਬੇਹੱਦ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਇਸ ਨੀਚ ਮਾਨਸਿਕਤਾ ਵਾਲੇ ਵਰਗ ਨੇ ਹੀ ਨਵੰਬਰ 1984 ਵਿੱਚ ਨਿਹੱਥੇ ਸਿੱਖਾਂ ਦੀ ਨਸਲਕੁਸ਼ੀ ਦੌਰਾਨ ਦਿੱਲੀ ਦੀ ਤਤਕਾਲੀ ਹਕੂਮਤ ਦੀ ਛਤਰ ਛਾਇਆ ਹੇਠ ਸਿੱਖ ਬੀਬੀਆਂ ਨਾਲ ਅਜਿਹਾ ਕੁਝ ਹੀ ਕੀਤਾ ਸੀ ਜੋ ਔਰਤਾਂ ਬਾਰੇ ਅੱਜ ਖੁੱਲ੍ਹਾਆਮ ਐਲਾਨ ਹੋ ਰਹੇ ਹਨ।

Kashmiri Girls Kashmiri Girls

ਉਨ੍ਹਾਂ ਕਿਹਾ ਕਿ ਕਸ਼ਮੀਰ ਦੀਆਂ ਬਹੂ-ਬੇਟੀਆਂ ਸਾਡੇ ਸਮਾਜ ਦਾ ਅੰਗ ਹਨ। ਕਸ਼ਮੀਰੀ ਔਰਤਾਂ ਦੇ ਗੌਰਵ ਤੇ ਸਵੈਮਾਣ ਦੀ ਰੱਖਿਆ ਕਰਨਾ ਸਾਡਾ ਧਰਮ ਹੈ। ਅਸੀਂ ਆਪਣਾ ਧਰਮ ਨਿਭਾਉਣ ‘ਚ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਮਾੜੇ ਅਨਸਰਾਂ ਨੂੰ ਕਸ਼ਮੀਰੀ ਔਰਤਾਂ ਵੱਲ ਅੱਖ ਚੁੱਕਣ ਨਹੀਂ ਦੇਵੇਗਾ, ਇਹੀ ਸਾਡਾ ਇਤਿਹਾਸ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement