Panthak News: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿੱਖਾਂ ਅਤੇ ਮੁਸਲਮਾਨਾਂ ਦੇ ਭੇਸ ਬਣਾ ਕੇ ਟਕਰਾਅ ਪੈਦਾ ਕਰਨ ਵਾਲਿਆਂ ਨੂੁੰ ਦਿਤੀ ਚੇਤਾਵਨੀ
Published : Sep 10, 2024, 1:41 pm IST
Updated : Sep 10, 2024, 1:41 pm IST
SHARE ARTICLE
Jathedar giani raghbir singh Panthak News
Jathedar giani raghbir singh Panthak News

Punjab News: ਸਿੱਖ ਧਰਮ ਇਸ ਸਾਜ਼ਿਸ਼ ਨੂੰ ਨੰਗਾ ਕਰਨ ਲਈ ਹਰ ਤਰੀਕੇ ਨਾਲ ਮੁਸਲਮਾਨ ਭਾਈਚਾਰੇ ਦੇ ਨਾਲ ਖੜ੍ਹਾ ਹੈ

Jathedar giani raghbir singh Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਦੇਸ਼ਾਂ ਵਿਚ ਟਿਕਟਾਕ ਵਰਗੇ ਸੋਸ਼ਲ ਮੀਡੀਆ ਮੰਚਾਂ ਸਿੱਖ ਅਤੇ ਮੁਸਲਮਾਨਾਂ ਦੇ ਭੇਸ ਅਤੇ ਨਾਵਾਂ ਵਾਲੇ ਖਾਤੇ ਬਣਾ ਕੇ ਸਿੱਖ ਅਤੇ ਇਸਲਾਮ ਧਰਮ ਵਿਚਾਲੇ ਟਕਰਾਅ ਪੈਦਾ ਕਰਨ ਦੇ ਨੀਚਤਾ ਭਰੇ ਰੁਝਾਨ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਆਖਿਆ ਹੈ ਕਿ ਕਿਸੇ ਵੀ ਦੂਜੇ ਧਰਮ ਅਤੇ ਉਨ੍ਹਾਂ ਦੇ ਪੀਰ-ਪੈਗੰਬਰਾਂ ਦੇ ਖ਼ਿਲਾਫ਼ ਅਪਮਾਨਜਨਕ ਸੋਚ ਰੱਖਣ ਵਾਲਾ ਮਨੁੱਖ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਹੋ ਸਕਦਾ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਉਨ੍ਹਾਂ ਕੋਲ ਕੁਝ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਵਿਦੇਸ਼ਾਂ ਵਿਚ ਕੁਝ ਸਿੱਖਾਂ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਟਿਕਟਾਕ ਖਾਤੇ ਬਣਾ ਕੇ ਇਸਲਾਮ ਧਰਮ ਦੇ ਖ਼ਿਲਾਫ਼ ਅਤੇ ਕੁਝ ਮੁਸਲਮਾਨਾਂ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਟਿਕਟਾਕ ਖਾਤਿਆਂ ਤੋਂ ਸਿੱਖ ਧਰਮ ਦੇ ਖ਼ਿਲਾਫ਼ ਬੇਹੱਦ ਅਪਮਾਨਜਨਕ ਅਤੇ ਨਫਰਤ ਭਰਿਆ ਕੂੜ ਪ੍ਰਚਾਰ ਹੋ ਰਿਹਾ ਹੈ।

ਇਹ ਸਭ ਕੁਝ ਨਾ ਤਾਂ ਕੋਈ ਸੱਚਾ ਸਿੱਖ ਕਰ ਰਿਹਾ ਹੈ ਅਤੇ ਨਾ ਹੀ ਸੱਚਾ ਮੁਸਲਮਾਨ, ਬਲਕਿ ਇਹ ਕਿਸੇ ਸਮਾਜ ਵਿਰੋਧੀ ਸ਼ਕਤੀ ਦੀ ਡੂੰਘੀ ਸਾਜ਼ਿਸ਼ ਤਹਿਤ ਦੋਵਾਂ ਧਰਮਾਂ ਨੂੰ ਆਪਸ ਵਿਚ ਲੜਾਉਣ ਦੀਆਂ ਨੀਚਤਾ ਭਰੀਆਂ ਹਰਕਤਾਂ ਦਾ ਹਿੱਸਾ ਹੈ। ਉਨ੍ਹਾਂ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਨੂੰ ਅਜਿਹੇ ਗੁੰਮਰਾਹਕੁੰਨ ਅਤੇ ਖ਼ਤਰਨਾਕ ਕੂੜ ਪ੍ਰਚਾਰ ਤੋਂ ਸੁਚੇਤ ਰਹਿੰਦਿਆਂ ਦਸ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਿਕ ਆਪਣੇ ਧਰਮ ਵਿਚ ਪ੍ਰਪੱਕ ਰਹਿਣ ਤੇ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਨ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੇ ਮੁਸਲਮਾਨ ਭਾਈਚਾਰੇ ਨੂੰ ਵੀ ਆਗਾਹ ਹੋਣ ਦੀ ਲੋੜ ਹੈ ਅਤੇ ਜਿਹੜਾ ਵੀ ਕੋਈ ਸੋਸ਼ਲ ਮੀਡੀਆ ਦੇ ਕਿਸੇ ਮੰਚ ‘ਤੇ ਸਿੱਖ ਭੇਸ ਜਾਂ ਨਾਮ ਦੇ ਜ਼ਰੀਏ ਇਸਲਾਮ ਧਰਮ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਦਾ ਹੈ, ਉਸ ਨੂੰ ਸਿੱਖ ਨਾ ਸਮਝਿਆ ਜਾਵੇ ਅਤੇ ਉਸ ਦੇ ਜਵਾਬ ਵਿਚ ਸਿੱਖ ਧਰਮ ਦੇ ਖ਼ਿਲਾਫ਼ ਬੋਲਣ ਦੀ ਬਜਾਇ ਇਸ ਅਦਿੱਖ ਡੂੰਘੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਕਾਨੂੰਨੀ ਤਰੀਕੇ ਨਾਲ ਇਸ ਨਫਰਤ ਭਰੇ ਪ੍ਰਚਾਰ ਨੂੰ ਰੋਕਣ ਦੇ ਯਤਨ ਕੀਤੇ ਜਾਣ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਿੱਖ ਧਰਮ ਇਸ ਸਾਜ਼ਿਸ਼ ਨੂੰ ਨੰਗਾ ਕਰਨ ਲਈ ਹਰ ਤਰੀਕੇ ਨਾਲ ਮੁਸਲਮਾਨ ਭਾਈਚਾਰੇ ਦੇ ਨਾਲ ਖੜ੍ਹਾ ਹੈ ਅਤੇ ਦੁਵੱਲੀ ਨਫਰਤ ਪੈਦਾ ਕਰਨ ਵਾਲੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਮੁਸਲਮਾਨ ਭਾਈਚਾਰੇ ਨੂੰ ਵੀ ਸਿੱਖ ਕੌਮ ਨਾਲ ਸਹਿਯੋਗ ਕਰਨਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement