ਅੱਜ ਦਾ ਹੁਕਮਨਾਮਾ
Published : Oct 10, 2020, 7:02 am IST
Updated : Oct 10, 2020, 7:03 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸ਼ਨਿਚਰਵਾਰ, ੨੫ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੮੨)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।

Darbar SahibDarbar Sahib

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ,

Darbar SahibDarbar Sahib

ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement