
ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲ ਲਗਾਏ ਗਏ।
ਮਿਲਾਨ (ਦਲਜੀਤ ਮੱਕੜ): ਬੀਤੇ ਦਿਨੀਂ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਬੋਰਗੋ ਸੰਨਯਾਕਮੋ ਵਿਖੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਇਟਲੀ ਭਰ ਤੋਂ ਪੁੱਜ ਕੇ ਅਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲ ਲਗਾਏ ਗਏ।
ਵੱਖ-ਵੱਖ ਸਟਾਲਾਂ ਦੀ ਸੇਵਾਵਾਂ ਕਰਨ ਵਾਲੀਆ ਸੇਵਾਦਾਰਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੁਆਰਾ ਧਨਵਾਦ ਕਰਦਿਆਂ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਇਸ ਮਹਾਨ ਨਗਰ ਕੀਰਤਨ ਮੌਕੇ ਸ੍ਰੀ ਸ਼ਨੀ ਮੰਦਰ ਬੋਰਗੋ ਸੰਨ ਯਾਕਮੋ ਦੁਆਰਾ ਵੀ ਲੰਗਰ ਦੇ ਸਟਾਲ ਲਗਾਏ ਗਏ ਜਿਨ੍ਹਾਂ ਦਾ ਸਮੁੱਚੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਧਨਵਾਦ ਕਰਦਿਆਂ ਸਨਮਾਨ ਚਿੰਨ ਭੇਂਟ ਕੀਤਾ ਅਤੇ ਕਿਹਾ ਕਿ ਮੰਦਰ ਕਮੇਟੀ ਦੁਆਰਾ ਮਹਾਨ ਨਗਰ ਕੀਰਤਨ ਮੌਕੇ ਕੀਤੀਆ ਸੇਵਾਵਾਂ ਭਾਈਚਾਰਕ ਸਾਂਝ ਲਈ ਵਡਮੁੱਲਾ ਯੋਗਦਾਨ ਹਨ।