
SGPC ਚੋਣਾਂ ਨੂੰ ਲੈ ਕੇ ਭਾਈ ਰਣਜੀਤ ਸਿੰਘ,ਬਾਬਾ ਬੇਦੀ, ਢੀਂਡਸਾ , ਬ੍ਰਹਮਪੁਰਾ ਤੇ ਰਵੀਇੰਦਰ ਦੀ ਹੋਈ ਪੰਥਕ ਏਕਤਾ
ਮੁਹਾਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਦਸ ਸਾਲਾਂ ਤੋਂ ਲਟਕ ਰਹੀਆਂ ਚੋਣਾਂ ਨੂੰ ਕਰਵਾਉਣ ਲਈ ਭਾਵੇਂ ਕੇਂਦਰ ਦੀ ਮੋਦੀ ਸਰਕਾਰ ਨੇ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਸਾਬਕਾ ਚੀਫ਼ ਜਸਟਿਸ ਐਸ ਐਸ ਸਾਰੋਂ ਨੂੰ ਨਿਯੁਕਤ ਕਰਕੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦੇ ਦਿੱਤਾ ਹੈ
Panthic unity
ਅਤੇ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਕਾਲੀ ਦਲ ਬਾਦਲ ਦਲ ਦਾ ਕਬਜ਼ਾ ਹਟਾਉਣ ਲਈ ਝੰਡਾ ਲੈ ਕੇ ਚੱਲੇ ਅਕਾਲੀ ਦਲ ਦੇ ਦਿੱਗਜ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਾਰੀਆਂ ਪੰਥਕ ਧਿਰਾਂ ਨੂੰ ਇਕੱਠਿਆਂ ਕਰਨ ਲਈ ਸਰਗਰਮੀਆਂ ਆਰੰਭੀਆਂ ਹੋਈਆਂ ਹਨ।
Panthic unity
ਪਿਛਲੇ ਦਿਨੀਂ ਸੰਤ ਸਮਾਜ ਦੇ ਆਗੂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 17 ਵੇ ਵੰਸ ਚੋਂ ਬਾਬਾ ਸਰਬਜੋਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਮਾਝੇ ਦੇ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮੀਟਿੰਗ ਕਰਨ ਤੋਂ ਬਾਅਦ ਅੱਜ ਜਲੰਧਰ 'ਚ ਪੰਥਕ ਲਹਿਰ ਚਲਾਉਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨਾਲ ਮੀਟਿੰਗ ਹੋਣ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਹਲਚਲ ਮਚ ਗਈ ਹੈ ।
Panthic unity
ਭਾਵੇਂ ਇਸ ਮੀਟਿੰਗ ਬਾਰੇ ਇਨ੍ਹਾਂ ਆਗੂਆਂ ਨੇ ਕਿਸੇ ਨੂੰ ਵੀ ਉੱਘ ਸੁੱਘ ਨਹੀਂ ਲੱਗਣ ਦਿੱਤੀ ।ਪਰ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਇਹ ਸਾਫ਼ ਕਹਿ ਦਿੱਤਾ ਕਿ ਉਹ ਸਿਰਫ਼ ਰਾਜਨੀਤਕ ਚੋਣਾਂ ਹੀ ਲੜਨਗੇ। ਸੂਤਰ ਦੱਸਦੇ ਹਨ ਕਿ ਧਾਰਮਿਕ ਸ਼ਖ਼ਸੀਅਤਾਂ ਨੂੰ ਹੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਉਮੀਦਵਾਰ ਬਣਾਉਣ ਬਾਰੇ ਸੁਖਦੇਵ ਸਿੰਘ ਢੀਂਡਸਾ,ਰਣਜੀਤ ਸਿੰਘ ਬ੍ਰਹਮਪੁਰਾ,ਰਵੀ ਇੰਦਰ ਸਿੰਘ ਤੇ ਬਾਬਾ ਸਰਬਜੋਤ ਸਿੰਘ ਬੇਦੀ ਦੀ ਮੀਟਿੰਗ ਭਾਈ ਰਣਜੀਤ ਸਿੰਘ ਨਾਲ ਹੋਈ।
Panthic unity
ਇਹ ਵੀ ਪਤਾ ਲੱਗਿਆ ਹੈ ਕਿ ਮੀਟਿੰਗ ਵਿੱਚ ਪੰਜਾਬ ਚ ਬਾਦਲ ਵਿਰੋਧੀ ਰਾਜਨੀਤਕ ਧਿਰਾਂ ਤੋਂ ਵੀ ਧਾਰਮਕ ਤੇ ਸਾਫ ਸੁਥਰੇ ਅਕਸ ਵਾਲੇ ਉਮੀਦਵਾਰ ਲੈਣ ਬਾਰੇ ਵੀ ਫ਼ੈਸਲਾ ਹੋਇਆ।