
ਉੜੀਸਾ ਵਿਚ ਇਕ ਮੰਦਿਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੰਚਾਉਣਾ ਅਤੇ ਢਾਹੁਣ ਦੀ ਕਾਰਵਾਈ ਦੀ ਲੋਕ ਇਨਸਾਫ਼ ਪਾਰਟੀ
ਲੁਧਿਆਣਾ (ਪਰਮਜੀਤ ਸਿੰਘ ਲੱਖੋਵਾਲ, ਅਮਰਜੀਤ ਸਿੰਘ ਕਲਸੀ):ਉੜੀਸਾ ਵਿਚ ਇਕ ਮੰਦਿਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੰਚਾਉਣਾ ਅਤੇ ਢਾਹੁਣ ਦੀ ਕਾਰਵਾਈ ਦੀ ਲੋਕ ਇਨਸਾਫ਼ ਪਾਰਟੀ ਵਲੋਂ ਘੋਰ ਨਿੰਦਾ ਕੀਤੀ ਗਈ ਹੈ ਅਤੇ ਇਸ ਨੂੰ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਅਤੇ ਅਜ਼ਾਦੀ 'ਤੇ ਇਕ ਸਾਜ਼ਸ਼ ਤਹਿਤ ਕੀਤਾ ਗਿਆ ਹਮਲਾ ਕਰਾਰ ਦਿਤਾ ਗਿਆ ਹੈ।
Mangu Mutt
ਇਸ ਸਬੰਧੀ ਅੱਜ ਦੇਰ ਸ਼ਾਮ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅਪਣੇ ਦਫ਼ਤਰ ਵਿਖੇ ਵਿਸ਼ੇਸ਼ ਮਤਾ ਪਾਸ ਕਰਦੇ ਹੋਏ ਤੁਰਤ ਸੂਬੇ ਦੇ ਮੁੱਖ ਮੰਤਰੀ ਸਮੇਤ ਐਸਜੀਪੀਸੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਤੁਰਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਵਿਧਾਇਕ ਬੈਂਸ ਭਰਾਵਾਂ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਸੱਤਾ ਸੰਭਾਲੀ ਹੈ ਦੇਸ਼ ਦੇ ਸਿੱਖਾਂ ਸਮੇਤ ਘੱਟ ਗਿਣਤੀਆਂ ਤੇ ਹਮਲੇ ਕੀਤੇ ਜਾ ਰਹੇ ਹਨ
SGPC
ਇਥੋਂ ਤਕ ਕਿ ਘੱਟ ਗਿਣਤੀਆਂ ਦੇ ਧਾਰਮਕ ਸਥਾਨਾਂ 'ਤੇ ਵੀ ਸਮੇਂ ਸਮੇਂ 'ਤੇ ਕੋਝੀਆਂ ਚਾਲਾਂ ਚਲਦੇ ਹੋਏ ਹਮਲੇ ਕਰ ਕੇ ਖ਼ਤਮ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Mangu Mutt
ਇਸ ਦੌਰਾਨ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਉੜੀਸਾ ਵਿਚ ਢਾਹੇ ਗਏ ਗੁਰਦੁਆਰਾ ਸਾਹਿਬ ਦੀ ਭਰਪੂਰ ਨਿੰਦਾ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਹੈ
Bhai Gobind Singh Longowal
ਕਿ ਇਸ ਮਾਮਲੇ ਵਿਚ ਤੁਰਤ ਐਕਸ਼ਨ ਲੈਂਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨਾਲ ਗੱਲ ਕੀਤੀ ਜਾਵੇ ਅਤੇ ਸਿੱਖਾਂ ਵਿਸ਼ੇਸ਼ ਕਰ ਕੇ ਘੱਟ ਗਿਣਤੀਆਂ ਵਿਰੁਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਸਬੰਧੀ ਜਾਣੂ ਕਰਵਾਉਣ ਦੇ ਨਾਲ ਨਾਲ ਦੋਸ਼ੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੀ ਗੱਲ ਕੀਤੀ ਜਾਵੇ।