
ਆਏ ਦਿਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਨਵੀਂ ਦਿੱਲੀ: ਆਏ ਦਿਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੋਣੋ ਨਹੀਂ ਰੁਕ ਰਹੇ। ਇਸ ਸਬੰਧੀ ਇਕ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਹੁਣ ਮਸ਼ਹੂਰ ਆਨਲਾਈਨ ਕੰਪਨੀ ਐਮਾਜ਼ੋਨ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
Amazon
ਸਿੱਖ ਧਰਮ ਦੇ ਪਵਿੱਤਰ ਅਤੇ ਇਤਿਹਾਸਕ ਧਰਮ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਹੈ। ਦਰਅਸਲ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਐਮਾਜ਼ੋਨ ਵਲੋਂ ਡੋਰਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਛਪਾਈ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
File Photo
ਐਮਾਜ਼ੋਨ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਸ ਹਰਕਤ ਦਾ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਐਮਾਜ਼ੋਨ ਦੀ ਇਸ ਹਰਕਤ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਦਾ ਵਿਰੋਧ ਕੀਤਾ ਹੈ। ਉਹਨਾਂ ਵੱਲੋਂ ਇਸ ਖਿਲਾਫ ਸ਼ਿਕਾਇਤ ਕੀਤੀ ਗਈ ਹੈ।
File Photo
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਫਲਿੱਪਕਾਰਟ ਅਤੇ ਐਮਾਜ਼ੋਨ ਕੰਪਨੀ ਨੇ ਟਾਇਲਟ ਸੀਟ ਅਤੇ ਡੋਰਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਗਾ ਕੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਸੀ ਪਰ ਸਿੱਖ ਭਾਈਚਾਰੇ ਦੇ ਰੋਸ ਮਗਰੋਂ ਕੰਪਨੀ ਨੇ ਸ਼੍ਰੋਮਣੀ ਕਮੇਟੀ ਤੋਂ ਮੁਆਫੀ ਮੰਗ ਲਈ ਸੀ।
Darbar Sahib
ਜ਼ਿਕਰਯੋਗ ਹੈ ਕਿ ਦੁਨੀਆ ਭਰ 'ਚ ਵਸਦੀਆਂ ਕਰੋੜਾਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਭਾਵਨਾਵਾਂ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀਆਂ ਹੋਈਆਂ ਹਨ।
Once again, @amazon shows its recklessness towards Sikh sentiments and allows #Prunus to sell Toilet Mats with Sri Harmandir Sahib pic
— Manjinder S Sirsa (@mssirsa) January 11, 2020
This is deliberate & blasphemous
Amazon must ban this seller & issue a global apology immed or Sikhs would boycott this shopping site completely pic.twitter.com/dHHa7nGjYW