ਸਿੱਖ ਅਰਦਾਸ ਦੌਰਾਨ ਮਰਿਯਾਦਾ ਦੀ ਉਲੰਘਣਾ ਲਈ ਮੁਆਫ਼ੀ ਮੰਗੇ ਮਨੋਹਰ ਲਾਲ ਖੱਟਰ- ਐਡਵੋਕੇਟ ਧਾਮੀ
Published : Feb 11, 2023, 7:54 pm IST
Updated : Feb 11, 2023, 8:07 pm IST
SHARE ARTICLE
Manohar Lal Khattar should apologize for violation during Sikh Ardas- Advocate Dhami
Manohar Lal Khattar should apologize for violation during Sikh Ardas- Advocate Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਿਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਮੌਕੇ ਮਨੋਹਰ ਲਾਲ ਖੱਟਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਸਿੱਖ ਅਰਦਾਸ ਦੌਰਾਨ ਬਿਨਾਂ ਸਿਰ ਢੱਕਣ ਤੋਂ ਸ਼ਾਮਲ ਹਨ।

ਇਹ ਵੀ ਪੜ੍ਹੋ: ਮੰਗਲ 'ਤੇ ਮਿਲੇ ਪਾਣੀ ਦੇ ਸਪੱਸ਼ਟ ਸਬੂਤ, ਨਾਸਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਕਰਕੇ ਸਿੱਖ ਮਰਿਯਾਦਾ ਦਾ ਉਲੰਘਣ ਕੀਤਾ ਗਿਆ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖ ਅਰਦਾਸ ਦੀ ਇਕ ਮਰਿਯਾਦਾ ਹੈ, ਜਿਸ ਤਹਿਤ ਅਰਦਾਸ ਵਿਚ ਖੜ੍ਹਨ ਵਾਲਾ ਹਰ ਵਿਅਕਤੀ ਪਰਮਾਤਮਾ ਅਤੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਸਤਿਕਾਰ ਸਹਿਤ ਖੜ੍ਹਦਾ ਹੈ। ਇਸ ਮਰਿਯਾਦਾ ਵਿਚ ਕਿਸੇ ਨੂੰ ਵੀ ਮਨਮਰਜ਼ੀ ਦੀ ਖੁੱਲ੍ਹ ਨਹੀਂ ਹੈ।

ਇਹ ਵੀ ਪੜ੍ਹੋ: ਮੁੰਬਈ ਪੁਲਿਸ ਨੇ 15 ਸਾਲ ਤੋਂ ਭਗੌੜੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਸੋਨੇ ਦੇ ਦੰਦਾਂ ਤੋਂ ਹੋਈ ਪਛਾਣ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖੱਟਰ ਪੰਜਾਬੀ ਮੂਲ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਸਿੱਖ ਮਰਿਯਾਦਾ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੈ। ਇਸ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਦੁਖਾਉਣੀਆਂ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਸਮਾਗਮ ਦੌਰਾਨ ਗੈਰ ਸੰਵਿਧਾਨਕ ਤੌਰ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਖੜ੍ਹੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪਟਿਆਲਾ 'ਚ ਭਿਆਨਕ ਹਾਦਸਾ: ਸਕਾਰਪੀਓ ਨੇ ਸਾਈਕਲ ਸਵਾਰ ਨੂੰ ਕੁਚਲਿਆ

ਗੁਰਵਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿੱਖ ਮਰਿਯਾਦਾ ਦਾ ਉਲੰਘਣ ਕਰਨ ਤੋਂ ਨਾ ਰੋਕਣਾ ਵੱਡੇ ਸਵਾਲ ਪੈਦਾ ਕਰਦਾ ਹੈ।  ਇਸ ਤੋਂ ਇਹ ਵੀ ਸਾਫ਼ ਹੋ ਰਿਹਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਤ ਕਰਨ ਦੇ ਮੰਤਵ ਨਾਲ ਗੈਰ-ਸੰਵਿਧਾਨਕ ਤੌਰ ’ਤੇ ਸਰਕਾਰੀ ਸ਼ਹਿ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਕੇਵਲ ਸਰਕਾਰ ਦੇ ਚਾਪਲੂਸ ਹੀ ਹਨ। ਇਨ੍ਹਾਂ ਦਾ ਸਿੱਖ ਮਰਿਯਾਦਾ ਦੀ ਪਹਿਰੇਦਾਰੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਜਿਹਾ ਕਿ ਮਨੋਹਰ ਲਾਲ ਖੱਟਰ ਵੱਲੋਂ ਮਰਿਯਾਦਾ ਦੀ ਕੀਤੀ ਅਵੱਗਿਆ ਦੌਰਾਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵੱਲੋਂ ਕੀਤੀ ਗਈ ਸਿੱਖ ਮਰਿਯਾਦਾ ਦੀ ਉਲੰਘਣਾ ਲਈ ਉਹ ਤੁਰੰਤ ਮੁਆਫ਼ੀ ਮੰਗਣ। ਇਸ ਦੇ ਨਾਲ ਹੀ ਉਥੇ ਮੌਜੂਦ ਹਰਿਆਣਾ ਦੇ ਸਥਾਨਕ ਸਿੱਖ ਆਗੂ ਵੀ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement