ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਭਾਈ ਲੌਂਗੋਵਾਲ 
Published : Apr 12, 2019, 1:24 am IST
Updated : Apr 12, 2019, 8:41 am IST
SHARE ARTICLE
Gobind Singh Longowal
Gobind Singh Longowal

ਉਤਰ ਪ੍ਰਦੇਸ਼ 'ਚ ਸਿੱਖ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਮੇਰਠ-ਕਰਨਾਲ ਹਾਈਵੇ 'ਤੇ ਸ਼ਾਮਲੀ ਨਜ਼ਦੀਕ ਸਥਾਨਕ ਪੁਲਿਸ ਵਲੋਂ ਇਕ ਸਿੱਖ ਨੌਜੁਆਨ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਵਧੀਕੀਆਂ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹਨ ਅਤੇ ਇਹ ਘੱਟਗਿਣਤੀਆਂ ਨੂੰ ਦਬਾਉਣ ਦਾ ਕੋਝਾ ਯਤਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਅਕਸਰ ਹੀ ਸਾਹਮਣੇ ਆ ਰਹੀਆਂ ਹਨ, ਜੋ ਅਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਧੱਕਾ ਹਨ। 

pic-5pic-5

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਕਤ ਘਟਨਾ ਦੌਰਾਨ ਜੇਕਰ ਸਿੱਖ ਟਰੱਕ ਚਾਲਕ ਦੀ ਕੋਈ ਗ਼ਲਤੀ ਸੀ ਤਾਂ ਉਸ ਨੂੰ ਕਾਨੂੰਨ ਅਨੁਸਾਰ ਨਿਪਟਿਆ ਜਾਣਾ ਚਾਹੀਦਾ ਸੀ ਨਾ ਕਿ ਉਸ ਦੇ ਕੇਸਾਂ ਦੀ ਬੇਅਦਬੀ ਕਰ ਕੇ। ਇਹ ਧਾਰਮਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ, ਜਿਸ ਦੇ ਦੋਸ਼ੀਆਂ ਨੂੰ ਯੂ.ਪੀ. ਸਰਕਾਰ ਸਖ਼ਤ ਸਜ਼ਾ ਦੇਵੇ।

ਇਸੇ ਦੌਰਾਨ ਭਾਈ ਲੌਂਗੋਵਾਲ ਨੇ ਜਸਮਸ਼ੇਦਪੁਰ ਵਿਚ ਇਕ ਮਾਡਲ ਸਕੂਲ ਵਲੋਂ ਗਿਆਰ੍ਹਵੀਂ ਜਮਾਤ ਦੇ ਸਿੱਖ ਵਿਦਿਆਰਥੀ ਨੂੰ ਪੱਗ ਬੰਨ੍ਹ ਕੇ ਕਲਾਸ ਵਿਚ ਬੈਠਣ ਤੋਂ ਰੋਕਣ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਦਾ ਧਾਰਮਕ ਚਿੰਨ੍ਹ ਹੈ ਜਿਸ ਨਾਲ ਕਿਸੇ ਨੂੰ ਕੋਈ ਖ਼ਤਰਾ ਨਹੀਂ। ਇਸ 'ਤੇ ਪਾਬੰਦੀ ਲਗਾਉਣ ਵਾਲੇ ਜਾਣ-ਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਈ ਲੌਂਗੋਵਾਲ ਨੇ ਇਸ ਘਟਨਾ ਸਬੰਧੀ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement