SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਜਾਰੀ
Published : Apr 11, 2019, 5:56 pm IST
Updated : Apr 11, 2019, 5:56 pm IST
SHARE ARTICLE
Pic-1
Pic-1

ਫ਼ਰਵਰੀ ਤੇ ਮਾਰਚ 'ਚ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ 20 ਵੱਡੇ ਗੁਰਮਤਿ ਸਮਾਗਮ ਕਰਵਾਏ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵੱਖ-ਵੱਖ ਸੂਬਿਆਂ 'ਚ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਾਰੇ ਸੂਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਪ੍ਰਚਾਰਨ ਦੇ ਮੰਤਵ ਨਾਲ ਗੁਰਮਤਿ ਸਮਾਗਮ ਰੱਖੇ ਗਏ ਹਨ।

Pic-2Pic-2

ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਉੜੀਸਾ, ਝਾਰਖੰਡ, ਜੰਮੂ ਕਸ਼ਮੀਰ, ਅਸਾਮ, ਗੁਜਰਾਤ, ਹਰਿਆਣਾ, ਦਿੱਲੀ ਸਮੇਤ ਹੋਰਨਾਂ ਰਾਜਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਸਿੱਖ ਮਿਸ਼ਨਾਂ ਰਾਹੀਂ ਗੁਰਮਤਿ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਦਸੰਬਰ ਤੇ ਜਨਵਰੀ ਮਹੀਨੇ ਵਿਚ ਉੜੀਸਾ ਅੰਦਰ ਗੁਰਮਤਿ ਸਮਾਗਮਾਂ ਤੋਂ ਇਲਾਵਾ ਫ਼ਰਵਰੀ ਤੇ ਮਾਰਚ ਵਿਚ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ 20 ਵੱਡੇ ਗੁਰਮਤਿ ਸਮਾਗਮ ਹੋਏ ਹਨ।

Pic-3Pic-3

ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਝਾਰਖੰਡ ਸੂਬੇ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਜਸਵਿੰਦਰ ਸਿੰਘ ਛਾਪਾ ਅਤੇ ਰਾਗੀ ਭਾਈ ਅਵਤਾਰ ਸਿੰਘ ਦੇ ਜੱਥੇ ਨੂੰ ਭੇਜਿਆ ਗਿਆ ਹੈ। ਇਸ ਸੂਬੇ ਅੰਦਰ 3 ਅਪ੍ਰੈਲ ਤੋਂ ਸਮਾਗਮ ਆਰੰਭ ਕੀਤੇ ਗਏ ਹਨ, ਜੋ 24 ਅਪ੍ਰੈਲ ਤੱਕ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਪਾਵਨ ਗੁਰਬਾਣੀ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਵੀ ਸੰਗਤਾਂ ਦੀ ਸਾਂਝ ਪਾਈ ਜਾਵੇਗੀ।

Pic-4Pic-4

ਝਾਰਖੰਡ ਸੂਬੇ ਅੰਦਰ ਰਾਮਦਾਸ ਭੱਠਾ, ਥਾਰ ਕੰਪਨੀ, ਟੋਟਿਲਾਡੂਗਰੀ, ਬਾਰਾਬੇੜਾ, ਘਮੌਰੀਆ, ਸੂਸਾਬਨੀ, ਘਾਟ ਸੀਲਾ, ਬਿਸਟੂਪੁਰ, ਜੁਗਲਸਲਾਈ, ਸਰਜਾਮਦਾ, ਮਾਨਗੋ, ਕਦਮਾ, ਬ੍ਰਹਮਮਾਈਨਜ਼, ਸੋਲ ਨਾਮਦਾ ਬਸਤੀ, ਪਹਾੜੀ, ਸਾਕਚੀ ਆਦਿ ਥਾਵਾਂ ’ਤੇ ਸਮਾਗਮ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਝਾਰਖੰਡ ਵਿਖੇ 21 ਤੋਂ 24 ਅਪ੍ਰੈਲ ਤੱਕ ਮੁੱਖ ਗੁਰਮਤਿ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ 'ਚ 20 ਤੇ 21 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਸਾਕਚੀ ਜਮਸ਼ੇਦਪੁਰ, 22 ਅਪ੍ਰੈਲ ਨੂੰ ਹਜ਼ਾਰੀ ਬਾਗ ਝਾਰਖੰਡ, 23 ਅਪ੍ਰੈਲ ਬੋਕਾਰੋ ਅਤੇ 24 ਅਪ੍ਰੈਲ ਨੂੰ ਬੇਰਮੁ ਝਾਰਖੰਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਣਗੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement