Panthak News: ਇਸ ਵਾਰ ਜ਼ਿਆਦਾਤਰ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਇਕ ਵੈਸਾਖ ਨੂੰ ਮਨਾਉਣਗੀਆਂ ਪ੍ਰਕਾਸ਼ ਪੁਰਬ
Published : Apr 11, 2024, 7:22 am IST
Updated : Apr 11, 2024, 7:22 am IST
SHARE ARTICLE
Most of gurdwara committees will celebrate Prakash Purab on one Vaisakh
Most of gurdwara committees will celebrate Prakash Purab on one Vaisakh

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 14 ਅਪ੍ਰੈਲ ਨੂੰ ਮਨਾਇਆ ਜਾ ਰਿਹੈ ਅਵਤਾਰ ਦਿਹਾੜਾ

Panthak News:  ਸਿਰਫ਼ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਛੱਡ ਕੇ ਹੋਰ ਸਾਰੀਆਂ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਗੁਆਂਢੀ ਰਾਜਾਂ ਅਤੇ ਪੰਜਾਬ ਸਮੇਤ ਹੋਰਨਾਂ ਦੇਸ਼ਾਂ ਦੀਆਂ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੇ ਵੀ ਭਾਵੇਂ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣੇ ਸ਼ੁਰੂ ਕੀਤੇ ਹੋਏ ਹਨ ਪਰ ਰੋਜ਼ਾਨਾ ਸਪੋਕਸਮੈਨ ਵਲੋਂ ਉਸਾਰੇ ਗਏ ਬਹੁ-ਕਰੋੜੀ ਅਜੂਬੇ ‘ਉੱਚਾ ਦਰ ਬਾਬੇ ਨਾਨਕ ਦਾ’ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਅਸਲ ਪ੍ਰਕਾਸ਼ ਪੁਰਬ ਮੌਕੇ 14 ਅਪੈ੍ਰਲ ਨੂੰ ਲੋਕ ਅਰਪਣ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਹੁਣ ਜਾਗਰੂਕ ਸੰਗਤਾਂ ਨੇ ‘ਕੱਤਕ ਨਹੀਂ ਵੈਸਾਖ’ ਦੇ ਸਿਰਲੇਖ ਹੇਠ ਸਮਾਗਮ ਕਰਨੇ ਸ਼ੁਰੂ ਕਰ ਦਿਤੇ ਹਨ।

ਗੁਰਦਵਾਰਾ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਜੀ ਐਸ.ਏ.ਐਸ. ਨਗਰ ਹੁਸ਼ਿਆਰਪੁਰ ਦੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਪੰਜ ਰੋਜ਼ਾ ਧਾਰਮਕ ਸਮਾਗਮ ਕਰ ਕੇ 14 ਅਪੈ੍ਰਲ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਮਿਤੀ 10 ਅਪੈ੍ਰਲ ਨੂੰ ਸ਼ਾਮ ਸਮੇਂ ਸੋ ਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ ਨਾਲ ਸ਼ੁਰੂ ਹੋਣ ਵਾਲੇ ਧਾਰਮਕ ਸਮਾਗਮਾਂ ਦੀ ਸਮਾਪਤੀ 14 ਅਪੈ੍ਰਲ ਨੂੰ ਸਵੇਰੇ 10:00 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਵੇਗੀ। ਪ੍ਰਬੰਧਕ ਕਮੇਟੀ ਦੇ ਬੁਲਾਰੇ ਮੁਤਾਬਕ ਗੁਰੂ ਨਾਨਕ ਪਾਤਸ਼ਾਹ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 1 ਵੈਸਾਖ ਅਰਥਾਤ 14 ਅਪੈ੍ਰਲ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਸ ਸਬੰਧੀ ਇਲਾਕੇ ਵਿਚ ਵੱਡੇ ਵੱਡੇ ਪੋਸਟਰ ਲਾ ਕੇ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ।

ਉਕਤ ਸਮਾਗਮ ਵਿਚ ਉਘੇ ਪੰਥਕ ਵਿਦਵਾਨ ਭਾਈ ਬਲਜੀਤ ਸਿੰਘ, ਭਾਈ ਰਛਪਾਲ ਸਿੰਘ, ਭਾਈ ਮੇਹਰ ਸਿੰਘ, ਭਾਈ ਦਇਆ ਸਿੰਘ ਅਤੇ ਭਾਈ ਹਰਦੀਪ ਸਿੰਘ ਰਾਮਦੀਵਾਲੀ ਕਥਾ ਕੀਰਤਨ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ, ਉਥੇ ਗੁਰੂ ਨਾਨਕ ਪਾਤਸ਼ਾਹ ਜੀ ਦੀ ਜੀਵਨੀ ਦੇ ਨਾਲ-ਨਾਲ ਮੂਲ ਨਾਨਕਸ਼ਾਹੀ ਕੈਲੰਡਰ ਦੀ ਸਥਾਪਨਾ ਅਤੇ ਕਤਲ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਉਣਗੇ।

(For more Punjabi news apart from Most of gurdwara committees will celebrate Prakash Purab on one Vaisakh , stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement