
ਬਾਬਾ ਬਲਵੀਰ ਸਿੰਘ ਦੀ ਅਗਵਾਈ ਵਿਚ ਜਥੇਦਾਰ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਯਾਦ ਵਿਚ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ
ਬਠਿੰਡਾ ,ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਕੌਮ ਦੇ ਮਹਾਨ ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਨਾਂ 'ਤੇ ਇਕ ਐਵਾਰਡ ਸ਼ੁਰੂ ਕਰੇ ਜੋ ਸਿੱਖ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਨਿਭਾਈਆਂ ਸੇਵਾਵਾਂ ਦੇ ਬਦਲੇ ਦਿਤਾ ਜਾਵੇ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ, ਬਾਬਾ ਦੀਪ ਸਿੰਘ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਮਰਹੂਮ ਜਥੇਦਾਰ ਬਾਬਾ ਚੇਤ ਸਿੰਘ ਅਤੇ ਜਥੇਦਾਰ ਬਾਬਾ ਸੰਤਾ ਸਿੰਘ ਦੀ ਯਾਦ ਨੂੰ ਸਮਰਪਤ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਇਕ ਮੰਚ 'ਤੇ ਇਕੱਠਾ ਹੋਣ ਦੀ ਲੋੜ ਹੈ ਤਾਕਿ ਪੰਥ ਵਿਰੋਧੀਆਂ ਨੂੰ ਮੂੰਹ ਤੋੜ ਜਵਾਬ ਦਿਤਾ ਜਾ ਸਕੇ। ਉਨ੍ਹਾਂ ਬਾਬਾ ਬਲਬੀਰ ਸਿੰਘ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਰਹਿ ਚੁੱਕੇ ਜਥੇਦਾਰਾਂ ਦੀ ਸਾਲਾਨਾ ਯਾਦ ਮਨਾਉਣ ਦੇ ਉਪਰਾਲੇ ਦੀ ਪ੍ਰਸ਼ੰਸਾ ਵੀ ਕੀਤੀ।
Jathedar Gubachan Singh and other members
ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿ. ਇਕਬਾਲ ਸਿੰਘ ਨੇ ਬਾਬਾ ਬਲਬੀਰ ਸਿੰਘ ਵਲੋਂ ਨੌਜਵਾਨੀ ਨੂੰ ਕੌਮੀ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਬਾਬਾ ਬਲਬੀਰ ਸਿੰਘ ਨੇ ਆਈਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਅਤੇ ਸੰਗਤ ਦਾ ਧਨਵਾਦ ਕੀਤਾ। ਇਸ ਮੌਕੇ ਬਾਬਾ ਗੱਜਣ ਸਿੰਘ ਬਾਬਾ ਬਕਾਲ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਮਨਮੋਹਨ ਸਿੰਘ ਬਾਰਨ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਵੱਸਣ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਬਲਕਾਰ ਸਿੰਘ ਹਨੂੰਮਾਨਗੜ੍ਹ, ਬਾਬਾ ਜੱਸਾ ਸਿੰਘ ਆਦਿ ਹਾਜ਼ਰ ਸਨ। ਬਾਬਾ ਸੁਖਵਿੰਦਰ ਸਿੰਘ ਮੋਹਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਸੁਖਜੀਤ ਸਿੰਘ ਘਨਈਆ, ਗਿਆਨੀ ਭਗਵਾਨ ਸਿੰਘ ਜੌਹਲ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਮਾਂਗੇਆਣਾ, ਮੈਨੇਜਰ ਕਰਨ ਸਿੰਘ ਆਦਿ ਮੌਜੂਦ ਸਨ।