ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਰੰਭ ਕਰਨਾ ਇਤਿਹਾਸਕ ਕਾਰਜ: ਗਿਆਨੀ ਗੁਰਬਚਨ ਸਿੰਘ
Published : Jul 11, 2018, 11:33 am IST
Updated : Jul 11, 2018, 11:33 am IST
SHARE ARTICLE
Giani Gurbachan Singh, Bhai Gobind Singh Longowal with Others
Giani Gurbachan Singh, Bhai Gobind Singh Longowal with Others

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ 'ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਪਣਾ ਅਹਿਮ ਯੋਗਦਾਨ...

ਲੁਧਿਆਣਾ,  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ 'ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਪਣਾ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਅਪਣੇ ਆਪ ਵਿਚ ਇਕ ਇਤਿਹਾਸਕ ਕਾਰਜ ਹੈ ਕਿਉਂਕਿ ਇਸ ਸੁਹਿਰਦ ਕਾਰਜ ਸਦਕਾ ਹੀ ਗ੍ਰੰਥੀ ਦੇ ਅਖੰਡ ਪਾਠੀ ਸਿੰਘ ਗੁਰਬਾਣੀ ਦੀ ਸੰਥਿਆ ਤੇ ਸ਼ੁੱਧ ਉਚਾਰਨ ਦੀ ਸਿਖਲਾਈ ਪ੍ਰਾਪਤ ਕਰ ਕੇ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੇ ਮੱਹਤਵ ਤੋਂ ਜਾਗਰੂਕ ਕਰਵਾਉਣ ਵਿਚ ਸਹਾਈ ਸਿੱਧ ਹੋਣਗੇ।

ਅੱਜ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਤਹਿਤ ਦੋਆਬਾ ਜ਼ੋਨ ਦੇ ਦੂਜੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਮਾਗਮ ਅੰਦਰ ਵੱਡੀ ਗਿਣਤੀ ਵਿਚ ਇਕੱਤਰ ਸੰਗਤ, ਗ੍ਰੰਥੀ ਤੇ ਪਾਠੀ ਸਿੰਘਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਪਾਠ ਲਈ ਗੁਰਬਾਣੀ ਵਿਆਕਰਨ ਦੀ ਸਮਝ ਹੋਣੀ ਬਹੁਤ ਜ਼ਰੂਰੀ ਹੈ

ਅਤੇ ਹਰ ਗ੍ਰੰਥੀ/ਅਖੰਡ ਪਾਠੀ ਨੂੰ ਇਸ ਸੇਵਾ ਵਿਚ ਆਉਣ ਤੋਂ ਪਹਿਲਾਂ ਗੁਰਬਾਣੀ ਦੀ ਮੁਕੰਮਲ ਸੰਥਿਆ ਲੈਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਮੌਕੇ ਪੁੱਜੇ

Giani Gurbachan SinghGiani Gurbachan Singh

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਰੂਪ ਵਿਚ ਅਪਣੇ ਵਿਚਾਰਾਂ ਦੀ ਸਾਂਝ ਸੰਗਤ ਨਾਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਗਿਆਨ ਦੇ ਚਸ਼ਮੇ ਦੀ ਤਰ੍ਹਾਂ ਹੈ ਜਿਸ ਵਿਚੋਂ ਗਿਆਨ ਦੀ ਪ੍ਰਾਪਤੀ ਕਰ ਕੇ ਕੋਈ ਵੀ ਮਨੁੱਖ ਅਪਣਾ ਜੀਵਨ ਸਫਲ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਅਪਣੇ ਆਪ ਵਿਚ ਬੇਮਿਸਾਲ ਕਾਰਜ ਹੈ। ਉਨ੍ਹਾਂ ਕਿਹਾ ਕਿ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਲਈ ਗੁਰਬਾਣੀ ਦੀ ਸੰਥਿਆ ਬੇਹੱਦ ਜ਼ਰੂਰੀ ਹੈ ਕਿਉਂਕਿ ਸ਼ੁੱਧ ਉਚਾਰਨ ਨਾਲ ਹੀ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਜਾ ਸਕਦਾ ਹੈ। 

ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਉ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ ਗਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਪਵਾਤ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਦੋਵਾਲ ਦੀ ਸੁਪਤਨੀ ਕੁਲਵਿੰਦਰ ਕੌਰ,

ਸੰਤਾ ਸਿੰਘ ਉਮੈਦਪੁਰੀ ਮੈਂਬਰ ਦਿੱਲੀ ਕਮੇਟੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੋੜਾ ਸਿੰਘਾਂ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ ਇੰਚਾਰਜ ਧਰਮ ਪ੍ਰਚਾਰ ਦੋਆਬਾ ਜ਼ੋਨ, ਗੁਰਸੇਵਕ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ, ਜਸਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਲਕਸ਼ਰੀ ਕੋਟਾਂ, ਹਰਪ੍ਰੀਤ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਬਚਿੱਤਰ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ ਖੱਟੜਾ ਤਲਵਿੰਦਰ ਸਿੰਘ ਮੁਲਤਾਨੀ, ਅਜੈ ਪਾਲ ਸਿੰਘ ਆਦਿ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement