ਖ਼ਬਰਾਂ |

ਤਾਜ਼ਾ |

ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ : ਗੁਰਦੁਆਰਾ ਖਾਰਾ ਸਾਹਿਬ ਮੁੜ ਖੋਲ੍ਹਿਆ ਜਾਵੇਗਾ
Published : Jul 11, 2019, 9:54 pm IST
Updated : Jul 11, 2019, 9:59 pm IST
SHARE ARTICLE
Gurdwara Khara Sahib
Gurdwara Khara Sahib

ਗੁਰਦੁਆਰਾ ਸਾਹਿਬ 12 ਜੁਲਾਈ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਨੂੰ ਮੁੜ ਖੋਲ੍ਹਣ ਦੀ ਰਸਮ ਨਿਭਾਈ ਜਾਵੇਗੀ

ਲਾਹੌਰ (ਬਾਬਰ ਜਲੰਧਰੀ) : ਪਾਕਿਸਤਾਨ ਦੇ ਜ਼ਿਲ੍ਹਾ ਗੁੱਜਰਾਂਵਾਲਾ 'ਚ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਖਾਰਾ ਸਾਹਿਬ ਸੰਗਤ ਲਈ ਮੁੜ ਖੋਲ੍ਹਿਆ ਜਾ ਰਿਹਾ ਹੈ। ਇਹ ਗੁਰਦੁਆਰਾ 1947 'ਚ ਭਾਰਤ-ਪਾਕਿ ਵੰਡ ਸਮੇਂ ਬੰਦ ਕਰ ਦਿੱਤਾ ਗਿਆ ਹੈ। ਹੁਣ 72 ਸਾਲਾਂ ਬਾਅਦ ਸੰਗਤ ਲਈ ਮੁੜ ਗੁਰਦੁਆਰਾ ਖੋਲ੍ਹਿਆ ਜਾ ਰਿਹਾ ਹੈ।

Gurdwara Khara SahibGurdwara Khara Sahib

ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬੀ ਲਹਿਰ ਅਤੇ ਸੰਗਤ ਦੇ ਸਹਿਯੋਗ ਨਾਲ ਇਹ ਗੁਰਦੁਆਰਾ 12 ਜੁਲਾਈ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਨੂੰ ਮੁੜ ਖੋਲ੍ਹਣ ਦੀ ਰਸਮ ਨਿਭਾਈ ਜਾਵੇਗੀ। ਇਸ ਮਗਰੋਂ ਪਹਿਲਾਂ ਅਰਦਾਸ ਕੀਤੀ ਜਾਵੇਗੀ ਅਤੇ ਫਿਰ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਲਈ ਕਾਰ ਸੇਵਾ ਸ਼ੁਰੂ ਕੀਤੀ ਜਾਵੇਗੀ।

Gurdwara Khara SahibGurdwara Khara Sahib

ਜ਼ਿਕਰਯੋਗ ਹੈ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਕਸ਼ਮੀਰ ਤੋਂ ਪੱਤਰ ਲਿਖ ਕੇ ਮੱਤੋਕੇ ਸਾਹਿਬ ਜ਼ਿਲ੍ਹਾ ਗੁੱਜਰਾਂਵਾਲਾ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਇੱਥੇ ਦਾ ਪਾਣੀ ਖਾਰਾ ਹੈ, ਜਿਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਫ਼ੈਲ ਰਹੀਆਂ ਹਨ ਅਤੇ ਲੋਕ ਬਹੁਤ ਪ੍ਰੇਸ਼ਾਨ ਹਨ।

Gurdwara Khara SahibGurdwara Khara Sahib

ਉਸ ਮਗਰੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਕਸ਼ਮੀਰ ਤੋਂ ਮੱਤੋਕੇ ਸਾਹਿਬ ਆਏ। ਗੁਰੂ ਜੀ ਇਥੇ ਤਿੰਨ ਦਿਨ ਠਹਿਰੇ। ਉਨ੍ਹਾਂ ਨੇ ਲੋਕਾਂ ਨੂੰ ਵਾਹਿਗੁਰੂ ਨਾਲ ਜੁੜਨ ਲਈ ਪ੍ਰੇਰਿਆ। ਹੌਲੀ-ਹੌਲੀ ਇਥੇ ਦੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੂਰ ਹੋ ਗਈਆਂ। ਇਸ ਖ਼ੁਸ਼ੀ 'ਚ ਲੋਕਾਂ ਨੇ ਗੁਰਦੁਆਰਾ ਖਾਰਾ ਸਾਹਿਬ ਦੀ ਸਥਾਪਨਾ ਕੀਤੀ।

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement