ਬੇਅਦਬੀ ਕਾਂਡ ਦੀ ਜਾਂਚ 'ਚ ਸੀਬੀਆਈ ਦੀ ਦਖ਼ਲ-ਅੰਦਾਜ਼ੀ ਰੋਕਣ ਲਈ ਸੌਂਪਿਆ ਪੱਤਰ
Published : Jul 11, 2020, 8:31 am IST
Updated : Jul 11, 2020, 8:37 am IST
SHARE ARTICLE
File
File

ਸੀਬੀਆਈ ਦੀ ਹੋਵੇ ਜਾਂਚ ਕਿ ਕਿਹੜੀ ਸ਼ਕਤੀ ਦਾ ਮਿਲ ਰਿਹੈ ਥਾਪੜਾ: ਮਾਨ ਦਲ

ਕੋਟਕਪੂਰਾ: ਬੇਅਦਬੀ ਕਾਂਡ ਦੇ ਮਾਮਲੇ 'ਚ ਐਸਆਈਟੀ ਵਲੋਂ ਕੀਤੀ ਜਾ ਰਹੀ ਨਿਰਪੱਖ ਅਤੇ ਤਸੱਲੀਬਖਸ਼ ਜਾਂਚ 'ਚ ਅੜਿੱਕਾ ਪਾ ਰਹੀ ਏਜੰਸੀ ਸੀਬੀਆਈ ਦੀ ਬੇਲੋੜੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਦਿਆਂ ਅਕਾਲੀ ਦਲ ਮਾਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਵਿਮਲ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ।

CBICBI

ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੀਬੀਆਈ ਦੀ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਤਾਂ ਜੋ ਬੇਅਦਬੀ ਕਾਂਡ ਦਾ ਮਾਸਟਰ ਮਾਈਂਡ ਸਾਹਮਣੇ ਆਵੇ।

CBI CBI

ਜਸਕਰਨ ਸਿੰਘ, ਗੁਰਦੀਪ ਸਿੰਘ ਅਤੇ ਸੁਰਜੀਤ ਸਿੰਘ ਨੇ ਦਸਿਆ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਥਦਰਦੀਆਂ ਨੇ ਅਪਣੇ ਪਿੰਡੇ 'ਤੇ ਬੜਾ ਸੰਤਾਪ ਹੰਢਾਇਆ, ਲਗਾਤਾਰ ਛੇ ਮਹੀਨੇ ਤੋਂ ਵੀ ਵੱਧ ਸਮਾਂ ਬਰਗਾੜੀ ਵਿਖੇ ਇਨਸਾਫ਼ ਮੋਰਚਾ ਲੱਗਾ, ਪੀੜਤ ਪਰਵਾਰਾਂ ਅਤੇ ਮੌਕੇ ਦੇ ਗਵਾਹਾਂ ਦੇ ਵਾਰ ਵਾਰ ਬਿਆਨ ਨੋਟ ਕੀਤੇ ਗਏ,

CBICBI

ਗਵਾਹਾਂ ਨੂੰ ਮੁਕਰਾਉਣ ਦੀਆਂ ਕੋਸ਼ਿਸ਼ਾਂ, ਸਬੂਤ ਮਿਟਾਉਣ ਅਤੇ ਨਵੇਂ ਪੈਦਾ ਕਰਨ ਵਰਗੀਆਂ ਸ਼ਰਮਨਾਕ ਹਰਕਤਾਂ ਐਸਆਈਟੀ ਨੇ ਨੰਗੀਆਂ ਕਰ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਐਸਆਈਟੀ ਨੂੰ ਆਜ਼ਾਦਾਨਾ ਤੌਰ 'ਤੇ ਜਾਂਚ ਕਰਨ ਦੇਣੀ ਚਾਹੀਦੀ ਹੈ।

CBICBI

ਉਨ੍ਹਾਂ ਇਹ ਵੀ ਜਾਂਚ ਦੀ ਮੰਗ ਕੀਤੀ ਕਿ ਆਖਰ ਸੀਬੀਆਈ ਵਲੋਂ ਐਸਆਈਟੀ ਦਾ ਵਿਰੋਧ ਕਰਨ ਦਾ ਮਕਸਦ ਕੀ ਹੈ? ਇਸ ਦੇ ਕੀ ਕਾਰਨ ਹਨ, ਇਸ ਪਿੱਛੇ ਕਿਹੜੀ ਸਿੱਖ ਵਿਰੋਧੀ ਤਾਕਤ ਕੰਮ ਕਰ ਰਹੀ ਹੈ?

CBICBI

ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਸੀਬੀਆਈ ਦੀ ਜਾਂਚ ਨੂੰ ਪਹਿਲਾਂ ਹੀ ਰੱਦ ਕਰ ਚੁੱਕੀਆਂ ਹਨ ਤੇ ਹੁਣ ਸੀਬੀਆਈ ਦੀ ਬੇਲੋੜੀ ਦਖ਼ਲਅੰਦਾਜੀ ਨੂੰ ਵੀ ਪ੍ਰਵਾਨ ਨਹੀਂ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ਼ ਦਿਵਾਇਆ ਕਿ ਉਕਤ ਮੰਗ ਪੱਤਰ ਜਲਦ ਮੁੱਖ ਮੰਤਰੀ ਦਫ਼ਤਰ ਵਿਖੇ ਪਹੁੰਚਾ ਦਿਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement