ਸੀਬੀਆਈ ਅਤੇ ਅਣਪਛਾਤੀ ਪੁਲਿਸ! ਇਨਸਾਫ਼ ਨੂੰ ਲਟਕਾਉਣ ਦਾ ਯਤਨ : ਸੰਧਵਾਂ
Published : Aug 11, 2018, 10:00 am IST
Updated : Aug 11, 2018, 10:00 am IST
SHARE ARTICLE
Kultar Singh Sandhwan
Kultar Singh Sandhwan

ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਨਕਾਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵਲੋਂ ਅਣਪਛਾਤੀ ਪੁਲਿਸ 'ਤੇ ਮੁਕੱਦਮਾ ਦਰਜ.............

ਕੋਟਕਪੂਰਾ : ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਵਿਧਾਨਕਾਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵਲੋਂ ਅਣਪਛਾਤੀ ਪੁਲਿਸ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਗਾੜੀ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਬਰਗਾੜੀ ਮਾਮਲੇ ਦੀ ਰੀਪੋਰਟ ਆਈ ਨੂੰ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ, ਫਿਰ ਵੀ ਸਰਕਾਰ ਵਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਵਲੋਂ ਬਰਗਾੜੀ ਗੋਲੀ ਕਾਂਡ ਦੀ ਰੀਪੋਰਟ ਵੀ ਸਰਕਾਰ ਨੂੰ ਸੌਂਪ ਦਿਤੀ ਗਈ

ਜਿਸ ਵਿਚ 8-9 ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ ਪਰ ਬਾਵਜੂਦ ਇਸ ਦੇ ਕੈਪਟਨ ਸਰਕਾਰ ਨੇ ਇਸ 'ਤੇ ਕਾਰਵਾਈ ਕਰਨ ਦੇ ਇਸ ਮਾਮਲੇ ਨੂੰ ਠੰਡੇ ਬਸਤੇ ਵਿਚ ਪਾਉਂਦੇ ਹੋਏ ਸੀ. ਬੀ. ਆਈ. ਨੂੰ ਸੌਂਪ ਦਿਤਾ ਅਤੇ ਅਣਪਛਾਤੀ ਪੁਲਿਸ 'ਤੇ ਕੇਸ ਦਰਜ ਕਰ ਕੇ ਲੋਕਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ ਹੈ। ਸ.ਸੰਧਵਾਂ ਨੇ ਪਿਛਲੀ ਬਾਦਲ ਸਰਕਾਰ ਵੇਲੇ ਵਾਪਰੇ ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ 'ਚ ਸਿੱਖ ਸੰਗਤਾਂ 'ਤੇ ਹੋਏ ਸਰਕਾਰੀ ਅਤਿਆਚਾਰ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ 'ਤੇ ਬਾਦਲ ਦਲ ਨੂੰ ਵੀ ਘੇਰਦਿਆਂ ਸਵਾਲ ਕੀਤਾ ਹੈ

ਕਿ ਜਦ ਹੁਣ ਬਾਦਲ ਸਰਕਾਰ ਵਲੋਂ ਗਠਤ ਐਸ ਆਈ ਟੀ ਦੀ ਗੁਪਤ ਰੀਪੋਰਟ ਨੇ ਦੋਸ਼ੀਆਂ ਦਾ ਪ੍ਰਗਟਾਵਾ ਕਰ ਦਿਤਾ ਹੈ ਤਾਂ ਇਹ ਬਾਦਲਕੇ ਹੁਣ ਅਪਣੀ ਹੀ ਬਣਾਈ ਐਸ ਆਈ ਟੀ ਨੂੰ ਝੂਠਾ ਕਹਿਣਗੇ ਜਾਂ ਫਿਰ ਅਪਣੀ ਸਰਕਾਰ ਵੇਲੇ ਦੋਸ਼ੀਆਂ ਦੀ ਕੀਤੀ ਪੁਸ਼ਤਪੁਨਾਹੀ ਲਈ ਕੌਮ ਤੋਂ ਮਾਫ਼ੀ ਮੰਗਣਗੇ? ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਸਲ ਦੋਸ਼ੀਆਂ ਨੂੰ ਜਨਤਾ ਅੱਗੇ ਬੇਨਕਾਬ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement