Advertisement

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁਧ ਕਾਰਵਾਈ ਹੋਵੇ: ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ
Published Sep 12, 2019, 2:43 am IST
Updated Sep 12, 2019, 2:43 am IST
ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ
Bhai Gobind Singh Longowal
 Bhai Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਧਰਮ ਦੀਆਂ ਰਵਾਇਤਾਂ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਚਰਚਿਤ ਹੋਈ ਇਕ ਵੀਡੀਉ ਜਿਸ ਵਿਚ ਸਿੱਖ ਰਵਾਇਤਾਂ ਦੀ ਤੌਹੀਨ ਕੀਤੀ ਗਈ ਹੈ, ਸਬੰਧੀ ਭਾਈ ਲੌਂਗੋਵਾਲ ਨੇ ਸਰਕਾਰ ਪਾਸੋਂ ਸਖ਼ਤ ਕਾਰਵਾਈ ਮੰਗੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਸਾਈਬਰ ਕਰਾਈਮ ਸੈੱਲ ਦੇ ਆਈ.ਜੀ. ਨੂੰ ਪੱਤਰ ਵੀ ਲਿਖਿਆ ਹੈ।

Viral video pictureViral video picture

ਦੱਸਣਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਫੈਲੀ ਵੀਡੀਉ ਅੰਦਰ ਗੁਰਦੁਆਰਾ ਸਾਹਿਬ ਜਿਹਾ ਮਾਹੌਲ ਸਿਰਜ ਕੇ ਸਿੱਖ ਪ੍ਰੰਪਰਾਵਾਂ ਤੇ ਮਰਿਆਦਾ ਨੂੰ ਚੁਨੌਤੀ ਦਿਤੀ ਗਈ ਹੈ। ਵੀਡੀਉ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਵੀ ਨਜ਼ਰ ਆਉਂਦੀ ਹੈ ਅਤੇ ਸਿੱਖ ਸ਼ਹੀਦਾਂ ਦੇ ਚਿੱਤਰ ਵੀ ਹਨ। ੴ ਤੇ ਖੰਡੇ ਵੀ ਨਜ਼ਰ ਆ ਰਹੇ ਹਨ। ਮੂਰਤੀਆਂ ਦੁਆਰਾ ਸਿੰਘ ਪ੍ਰੰਪਰਾਵਾਂ ਨੂੰ ਚੁਨੌਤੀ ਦਿਤੀ ਗਈ ਹੈ। ਇਸ ਵੀਡੀਉ ਅੰਦਰ ਰਾਗੀ ਸਿੰਘਾਂ ਦੇ ਕੀਰਤਨ ਕਰਨ ਵਾਂਗ ਨਕਲ ਵੀ ਕੀਤੀ ਗਈ ਹੈ।

Viral video pictureViral video picture

ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖ ਕੌਮ ਨੂੰ ਚਿੜਾਉਣ ਦਾ ਕੋਝਾ ਯਤਨ ਹੈ, ਜਿਸ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨਿਤ ਦਿਨ ਸਿੱਖ ਧਰਮ ਵਿਰੁਧ ਸੋਸ਼ਲ ਮੀਡੀਆ 'ਤੇ ਅਜਿਹੀਆਂ ਪੋਸਟਾਂ ਸਾਹਮਣੇ ਆ ਰਹੀਆਂ ਹਨ, ਪ੍ਰੰਤੂ ਸਰਕਾਰ ਦੇ ਸਾਈਬਰ ਕਰਾਈਮ ਵਿਭਾਗ ਦੀ ਕਾਰਗੁਜ਼ਾਰੀ ਨਾ-ਮਾਤਰ ਹੈ।

Location: India, Punjab, Amritsar