ਅੱਜ ਦਾ ਹੁਕਮਨਾਮਾ (11 ਸਤੰਬਰ 2022)
Published : Sep 11, 2022, 7:02 am IST
Updated : Sep 11, 2022, 7:02 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸੋਰਠਿ ਮਹਲਾ ੫ ॥

 

ਸੋਰਠਿ ਮਹਲਾ ੫ ॥

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥

ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥

ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥

ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥

ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥

ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥

ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥

ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥

ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥

ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਐਤਵਾਰ, ੨੬ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੧੫)

 

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ ।

(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement