
ਜੈਕਾਰਿਆ ਨਾਲ ਗੂੰਜ ਉੱਡਿਆ ਪੂਰਾ ਨਨਕਾਣਾ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਕਰਾਚੀ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਨਗਰ ਕੀਰਤਨ
ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਵੱਲੋਂ ਕੀਤਾ ਗਿਆ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕਰਾਚੀ ਤੋਂ ਚੱਲ ਕੇ ਸ਼੍ਰੀ ਨਨਕਾਣਾ ਸਾਹਿਬ ਪਹੁੰਚ ਗਿਆ ਜਿਸ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਚ ਸੰਗਤ ਪਹੁੰਚੀ। ਇਸ ਨਗਰ ਕੀਰਤਨ ਦੌਰਾਨ ਗੱਤਕਾ ਟੀਮ ਵੱਲੋਂ ਗੱਤਕੇ ਦੇ ਕਰਤਬਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੇ ਪਹੁੰਚਣ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਇਹ ਨਗਰ ਕੀਰਤਨ ਕਰਾਂਚੀ ਤੋਂ ਟਰੇਨ ਦੀ ਇਕ ਬੋਗੀ ਵਿਚ ਚੱਲ ਕੇ ਸ੍ਰੀ ਨਨਾਕਾਣਾ ਸਾਹਿਬ ਪਹੁੰਚਿਆ।