ਕੋਟਕਪੂਰਾ ਗੋਲੀਕਾਂਡ: ਸੁਮੇਧ ਸੈਣੀ ਅਤੇ ਸੁਖਮਿੰਦਰ ਸਿੰਘ ਮਾਨ ਨੇ ਅਗਾਉਂ ਜ਼ਮਾਨਤ ਲਈ ਦਿਤੀ ਅਰਜ਼ੀ
Published : Oct 11, 2023, 7:13 am IST
Updated : Oct 11, 2023, 7:14 am IST
SHARE ARTICLE
image
image

ਕੋਟਕਪੂਰਾ ਗੋਲੀਕਾਂਡ: ਸੁਮੇਧ ਸੈਣੀ ਅਤੇ ਸੁਖਮਿੰਦਰ ਸਿੰਘ ਮਾਨ ਨੇ ਅਗਾਉਂ ਜ਼ਮਾਨਤ ਲਈ ਦਿਤੀ ਅਰਜ਼ੀ


ਫ਼ਰੀਦਕੋਟ, 10 ਅਕਤੂਬਰ (ਗੁਰਿੰਦਰ ਸਿੰਘ): ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਫ਼ਰੀਦਕੋਟ ਦੇ ਤਤਕਾਲੀਨ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੇ ਚੌਥੇ ਸਪਲੀਮੈਂਟਰੀ ਚਲਾਨ ਰਿਪੋਰਟ ਵਿਚ ਆਈਪੀਸੀ ਦੀ ਧਾਰਾ 118 ਅਤੇ 119 ਦਾ ਵਾਧਾ ਹੋਣ 'ਤੇ ਇਥੇ ਅਦਾਲਤ ਵਿਚ ਅਰਜ਼ੀ ਦੇ ਕੇ ਪੇਸ਼ਗੀ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਪਿਛਲੇ ਦਿਨੀਂ ਪੇਸ਼ ਕੀਤੀ ਗਈ ਚੌਥੀ ਸਪਲੀਮੈਂਟਰੀ ਚਲਾਨ ਰਿਪੋਰਟ ਵਿਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਸੀ ਜਿਸ ਵਿਚ ਉਕਤ ਪੁਲਿਸ ਅਧਿਕਾਰੀਆਂ ਨੇ ਅਗਾਉਂ ਜ਼ਮਾਨਤ ਦੀਆਂ ਅਰਜ਼ੀਆਂ ਲਾਈਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮੇਧ ਸੈਣੀ ਦੀ ਅਰਜ਼ੀ 'ਤੇ ਬਹਿਸ 12 ਅਕਤੂਬਰ ਨੂੰ  ਜਦਕਿ ਸੁਖਮਿੰਦਰ ਸਿੰਘ ਮਾਨ ਦੀ ਅਰਜ਼ੀ 'ਤੇ 13 ਅਕਤੂਬਰ ਨੂੰ  ਬਹਿਸ ਹੋਵੇਗੀ | ਵਧੀਕ ਸੈਸ਼ਨਜ਼ ਜੱਜ ਰਾਜੀਵ ਕਾਲੜਾ ਨੇ ਇਸ ਅਰਜ਼ੀ 'ਤੇ ਐਸਆਈਟੀ ਨੂੰ  ਨੋਟਿਸ ਜਾਰੀ ਕਰਦਿਆਂ ਆਖਿਆ ਕਿ ਕੇਸ ਨਾਲ ਜੁੜਿਆ ਰਿਕਾਰਡ 12 ਅਕਤੂਬਰ ਨੂੰ  ਅਦਾਲਤ ਵਿਚ ਪੇਸ਼ ਕੀਤਾ ਜਾਵੇੇ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement