
350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਲਿਖਿਆ ਪੱਤਰ
Education Minister Harojat Singh Bains Wrote a Letter to the Union Railway Minister Latest News in Punjabi ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਰੇਲਗੱਡੀ ਤੇ ਹੋਰ ਵਿਸ਼ੇਸ਼ ਰੇਲਗੱਡੀਆਂ ਚਲਾਉਣ ਸਬੰਧੀ ਬੇਨਤੀ ਕੀਤੀ।
ਸਿਖਿਆ ਮੰਤਰੀ ਨੇ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਕਰੋੜਾਂ ਦੀ ਤਦਾਦ ਵਿਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਲਈ ਸਬੰਧਤ ਮੰਤਰੀਆਂ ਨੂੰ ਪੱਤਰ ਭੇਜਿਆ ਹੈ।
ਉਨ੍ਹਾਂ ਕਿਹਾ “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ, ਇਸ ਮਹੱਤਵਪੂਰਨ ਬੇਨਤੀ ਨੂੰ ਜ਼ਰੂਰ ਸਵੀਕਾਰ ਕਰਨਗੇ।”
(For more news apart from Education Minister Harojat Singh Bains Wrote a Letter to the Union Railway Minister Latest News in Punjabi stay tuned to Rozana Spokesman.)