ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰਕਲਾ ਵਰਕਸ਼ਾਪ ਸਮਾਪਤ
Published : Nov 11, 2020, 3:49 pm IST
Updated : Nov 11, 2020, 3:49 pm IST
SHARE ARTICLE
SGPC
SGPC

ਚਿੱਤਰਾਂ ਦੀ ਪ੍ਰਦਰਸ਼ਨੀ ਭਲਕੇ ਤੋਂ 17 ਨਵੰਬਰ ਤੱਕ ਜਾਰੀ ਰਹੇਗੀ

ਅੰਮ੍ਰਿਤਸਰ  ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਤਿਆਰ ਕਰਨ ਲਈ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਅੱਜ ਸਮਾਪਤ ਹੋ ਗਈ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਇਸ ਵਰਕਸ਼ਾਪ 'ਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿਆਰ ਕੀਤੇ ਗਏ ਚਿੱਤਰਾਂ ਦੀ ਪ੍ਰਦਰਸ਼ਨੀ ਭਲਕੇ ਤੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਈ ਜਾਵੇਗੀ, ਜੋ 17 ਨਵੰਬਰ ਤੱਕ ਜਾਰੀ ਰਹੇਗੀ।

bhai gobind singh longowalbhai gobind singh longowal
ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ 100 ਸਾਲ ਕੀਤੇ ਜਾਣ ਤੇ ਪੂਰੀ ਸਿੱਖ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ । ਚਿਤਰਕਲਾ ਰਾਹੀਂ ਸਿੱਖ ਇਤਿਹਾਸ ਨੂੰ ਰੂਪ ਮਾਨ ਕਰਦੇ ਹੋਏ ਇੱਕ ਵਿਲੱਖਣ ਮਿਸਾਲ ਪੈਦਾ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੀਜੀਪੀ ਦਿਨਕਰ ਗੁਪਤਾ ਦੀ ਤਰਫੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ ਅਤੇ ਪਾਕਿਸਤਾਨ ਨੂੰ ਜੋੜਦਾ ਹੈ। ਲਾਂਘੇ ਦੇ ਨਿਰਮਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਦਾ ਸੰਦੇਸ਼ ਆਏਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement