
ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵਲੋਂ ਅੱਜ ਇਥੇ ਦਿਤੀ ਗਈ।
Punjab News: 12 ਨਵੰਬਰ ਨੂੰ ਦੁਪਹਿਰ 3 ਵਜੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਸ਼ੁਭ ਅਵਸਰ ਤੇ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਮੀਰੀ ਅਤੇ ਪੀਰੀ ਦੇ ਪ੍ਰੇਰਨਾ ਸਰੋਤ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੌਰਾਨ ਸਰਬ ਸੰਮਤੀ ਨਾਲ ਥਾਪੇ ਗਏ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਕੌਮ ਦੇ ਨਾਮ ਸੰਦੇਸ਼ ਪੜ੍ਹਨਗੇ। ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵਲੋਂ ਅੱਜ ਇਥੇ ਦਿਤੀ ਗਈ।
ਉਨ੍ਹਾਂ ਦਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਅਤੇ ਪੰਥ ਦੀ ਅਜ਼ੀਮ ਧਾਰਮਕ ਸ਼ਖ਼ਸੀਅਤ ਹਨ। ਉਨ੍ਹਾਂ ਦਸਿਆ ਕਿ ਕੌਮੀ ਸੰਦੇਸ਼ ਨੂੰ ਲੈ ਕੇ ਸੱਭ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਨੂੰ 12 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 3 ਵਜੇ ਉਪਰੋਕਤ ਸਥਾਨ ’ਤੇ ਪੁੱਜਣ ਦੀ ਅਪੀਲ ਕੀਤੀ ਹੈ।