ਫਿਲਹਾਲ ਇਹ ਜਾਣਕਾਰੀ ਨਹੀਂ ਕਿ ਕਿਸੇ ਵਿਸ਼ੇ 'ਤੇ ਵਿਚਾਰ ਵਟਾਂਦਰਾ ਹੋਇਆ
Leaders of the Shiromani Akali Dal reform movement met with Giani Harpreet Singh: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਅੱਜ ਇਕ ਵਫ਼ਦ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
ਆਗੂਆਂ ਦੀ ਸਿੰਘ ਸਾਹਿਬ ਨਾਲ ਕਾਫੀ ਸਮਾਂ ਵਿਚਾਰ ਚਰਚਾ ਚੱਲੀ ਪਰ ਇਹ ਹਜੇ ਸਾਹਮਣੇ ਨਹੀਂ ਆਇਆ ਕਿ ਕਿਸ ਵਿਸ਼ੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਵੀ ਮੁਲਾਕਾਤ ਉਪਰੰਤ ਪੱਤਰਕਾਰਾਂ ਦੇ ਸਵਾਲਾਂ 'ਤੇ ਸਿਰਫ ਇਹੀ ਕਿਹਾ ਕਿ ਸਿੰਘ ਸਾਹਿਬ ਨਾਲ ਇਹ ਸਿਰਫ ਰਸਮੀ ਮੁਲਾਕਾਤ ਸੀ।
ਮੁਲਾਕਾਤ ਕਰਨ ਵਾਲਿਆਂ 'ਚ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗਗਨਦੀਪ ਸਿੰਘ ਬਰਨਾਲਾ, ਸਿਕੰਦਰ ਸਿੰਘ ਮਲੂਕਾ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ।