
ਸ਼੍ਰੋਮਣੀ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿਤੀ ਸ਼ਰਧਾਜਲੀ
Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਸਵਰਨ ਕੌਰ ਤੇੜਾ ਦੇ ਪਤੀ ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇਦਾਰ ਕੁਲਦੀਪ ਸਿੰਘ ਤੇੜਾ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਕੁਲਦੀਪ ਸਿੰਘ ਤੇੜਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਤੇੜਾ ਤਿਆਗੀ ਸੁਭਾਅ ਰੱਖਣ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
(For more news apart from Advocate Dhami's express grief over death of Jathedar Kuldeep Singh Tera, stay tuned to Rozana Spokesman)