ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ
Published : Jan 12, 2019, 12:17 pm IST
Updated : Jan 12, 2019, 12:17 pm IST
SHARE ARTICLE
Gurdwara Sahib Model
Gurdwara Sahib Model

ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ........

ਅੰਮ੍ਰਿਤਸਰ : ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ ਸਤਿਕਾਰ ਹੋਰ ਵਧ ਗਿਆ ਹੈ। ਇਸ ਨਾਲ ਪੰਜਾਬ ਅਤੇ ਬਿਹਾਰ ਦੇ ਲੋਕਾਂ ਦਾ ਆਪਸੀ ਪਿਆਰ ਵਧੇਗਾ।

ਉਨ੍ਹਾ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦਾ ਸੱਦਾ ਵੀ ਦਿਤਾ। ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਦੀ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਜੀ ਯੂ. ਕੇ. ਵਾਲਿਆਂ ਵਲੋਂ ਕੀਤੀ ਜਾਵੇਗੀ, ਜੋ ਕਿ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਸਾਹਿਬ ਸੰਗਤ ਦੇ ਸਹਿਯੋਗ ਨਾਲ ਉਸਾਰੀ ਕਰਵਾਉਣਗੇ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿ. ਇਕਬਾਲ ਸਿੰਘ ਨੇ ਅਰਦਾਸ ਕੀਤੀ।

ਨਿਤਿਸ਼ ਕੁਮਾਰ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਨਾਲ ਪਵਿੱਤਰ ਹੋਏ ਇਸ ਸ਼ੀਤਲ ਕੁੰਡ ਦੇ ਸਥਾਨ 'ਤੇ ਖ਼ੂਬਸੂਰਤ ਇਮਾਰਤ ਉਸਾਰੀ ਜਾ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ 'ਤੇ ਮਨਾ ਕੇ ਆਪਣਾ ਫ਼ਰਜ਼ ਪੂਰਾ ਕੀਤਾ। ਟੈਂਟ ਸਿਟੀ ਦੀ ਜਗ੍ਹਾ ਪੱਕਾ ਕਨਵੈਨਸ਼ਨ ਬਣਾਇਆ ਜਾਵੇਗਾ,

ਜਿਸ ਦਾ ਪ੍ਰਬੰਧ ਤਖ਼ਤ ਸ੍ਰੀ ਪਟਨਾ ਸਾਹਿਬ ਕੋਲ ਰਹੇਗਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਮੀਤ ਪ੍ਰਧਾਨ ਸ. ਗੁਰਮੀਤ ਸਿੰਘ, ਜਨਰਲ ਸਕੱਤਰ ਸ. ਮਹਿੰਦਰਪਾਲ ਸਿੰਘ ਢਿੱਲੋਂ, ਸ. ਤਰਲੋਚਨ ਸਿੰਘ, ਸ. ਹਰਬੰਸ ਸਿੰਘ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement