Gurdev Singh Kaunke: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਭਾਈ ਕਾਉਂਕੇ ਦੇ ਮਾਮਲੇ ’ਚ ਪੰਜਾਬ ਸਰਕਾਰ ਤੋਂ ਤਲਬ ਕੀਤੀ ਕਾਰਵਾਈ ਰਿਪੋਰਟ
Published : Jan 12, 2024, 8:15 am IST
Updated : Jan 12, 2024, 8:15 am IST
SHARE ARTICLE
Gurdev Singh Kaunke
Gurdev Singh Kaunke

ਪੰਜਾਬ ਸਰਕਾਰ ਪਹਿਲਾਂ ਹੀ ਸਟੇਟਸ ਰਿਪੋਰਟ ਲੈ ਚੁਕੀ ਹੈ, ਪੁਲਿਸ ਰਿਕਾਰਡ ਵਿਚ ਅੱਜ ਵੀ ਅਦਾਲਤ ਵਲੋਂ ਭਗੌੜੇ ਹਨ ਭਾਈ ਕਾਉਂਕੇ

Gurdev Singh Kaunke: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਵਲੋਂ ਕੋਹ-ਕੋਹ ਕੇ ਮਾਰਨ ਦੇ ਮਾਮਲੇ ਦਾ ਹੁਣ ਕੇਂਦਰ ਸਰਕਾਰ ਵਲੋਂ ਵੀ ਨੋਟਿਸ ਲਿਆ ਜਾਣ ਲਗਾ ਹੈ। ਉਥੇ ਪੰਜਾਬ ਸਰਕਾਰ ਨੇ ਵੀ ਸਟੇਟਸ ਰਿਪੋਰਟ ਲੈ ਕੇ ਇਸ ’ਤੇ ਵਿਚਾਰ ਸ਼ੁਰੂ ਕਰ ਦਿਤੀ ਹੈ। ਕੇਂਦਰੀ ਘੱਟ ਗਿਣਤੀ ਕਮਿਸ਼ਨ ਨੇ ਭਾਈ ਕਾਉਂਕੇ ਡੀਏ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਕਾਰਵਾਈ ਰਿਪੋਰਟ ਤਲਬ ਕਰ ਲਈ ਹੈ।

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵਲੋਂ 26 ਦਸੰਬਰ 2023 ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ, ਸ. ਇਕਬਾਲ ਸਿੰਘ ਲਾਲਪੁਰਾ ਨੂੰ ਇਕ ਪੱਤਰ ਲਿਖਿਆ ਗਿਆ ਸੀ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਜੋ ਬੀ.ਪੀ. ਤਿਵਾੜੀ ਦੀ ਰਿਪੋਰਟ ਵਿਚ ਖ਼ੁਲਾਸੇ ਹੋਏ ਹਨ, ਉਸ ਸਬੰਧੀ ਕਮਿਸ਼ਨ, ਪੰਜਾਬ ਸਰਕਾਰ ਨੂੰ ਅਗਲੀ ਕਾਰਵਾਈ ਕਰਨ ਸਬੰਧੀ ਹਦਾਇਤ ਦੇਵੇ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਪੱਤਰ ਵਿਚ ਲਿਖਿਆ ਸੀ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵਲੋਂ ਪਿਛਲੇ 25 ਸਾਲ ਤੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਨੂੰ ਕੌਡੀਆਂ ਵੱਟੇ ਰੋਲਿਆ ਜਾ ਰਿਹਾ ਹੈ।

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖ਼ੁਸ਼ਹਾਲ ਸਿੰਘ ਨੇ  ਦਸਿਆ ਕਿ ਕੇਂਦਰੀ ਸਿੰਘ ਸਭਾ ਵਲੋਂ ਲਿਖੇ ਇਸ ਪੱਤਰ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਨੋਟਿਸ ਲੈ ਲਿਆ ਗਿਆ ਹੈ। ਭਾਰਤ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਵਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿਚ 20 ਜਨਵਰੀ 2024 ਤਕ ਕਾਰਵਾਈ ਰਿਪੋਰਟ ਦੇਣ ਲਈ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਕੀ ਕਾਰਵਾਈ ਕੀਤੀ ਹੈ। ਉਧਰ ਮਿਲੀ ਖ਼ਬਰ ਮੁਤਾਬਕ ਪੰਜਾਬ ਸਰਕਾਰ ਭਾਈ ਕਾਉਂਕੇ ਦੇ ਮਾਮਲੇ ਵਿਚ ਪਹਿਲਾਂ ਹੀ ਕੰਮ ਸ਼ੁਰੂ ਕਰ ਚੁੱਕੀ ਹੈ। ਸਰਕਾਰ ਨੇ ਪੁਲਿਸ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਪ੍ਰਾਪਤ ਕੀਤੀ ਹੈ। ਇਸ ਰਿਪੋਰਟ ਮੁਤਾਬਕ ਪੁਲਿਸ ਦੇ ਰਿਕਾਰਡ ਵਿਚ ਅਦਾਲਤ ਵਲੋਂ ਭਾਈ ਕਾਉਂਕੇ ਅੱਜ ਵੀ ਭਗੌੜੇ ਕਰਾਰ ਦਿਤੇ ਹੋਏ ਹਨ। ਪੁਲਿਸ ਦੀ ਰਿਪੋਰਟ ਮੁਤਾਬਕ 90 ਦੇ ਦਹਾਕੇ ਵਿਚ ਭਾਈ ਕਾਉਂਕੇ ਵਿਰੁਧ 6 ਮਾਮਲੇ ਸੰਗੀਨ ਦੋਸ਼ਾਂ ਤਹਿਤ ਦਰਜ ਕੀਤੇ ਗਏ ਸਨ। ਇਨ੍ਹਾਂ ਵਿਚ ਦੋ ਅਜਿਹੇ ਮਾਮਲੇ ਹਨ ਜਿਨ੍ਹਾਂ ਵਿਚ ਭਾਈ ਕਾਉਂਕੇ ਨੂੰ ਭਗੌੜਾ ਕਰਾਰ ਦਿਤਾ ਹੋਇਆ ਹੈ।

 (For more Punjabi news apart from Minority Commission has called for an action report from Punjab government in  Bhai Kaunke case , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement