
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਭਾਈ ਕਮਿਕਰ ਸਿੰਘ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ....
ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਭਾਈ ਕਮਿਕਰ ਸਿੰਘ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਦਿੱਲੀ ਕਮੇਟੀ ਵਲੋਂ ਸਨਮਾਨ ਕੀਤਾ ਜਾਣਾ ਮੰਦਭਾਗਾ ਹੈ। ਅੱਜ ਜਾਰੀ ਬਿਆਨ ਵਿਚ ਭਾਈ ਕਮਿਕਰ ਸਿੰਘ ਨੇ ਕਿਹਾ ਕਿ ਅਫ਼ਸੋਸਨਾਕ ਪਹਿਲੂ ਇਹ ਵੀ ਹੈ ਕਿ ਇਸ ਸਨਮਾਨ ਸਮਾਰੋਹ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸ਼ਾਮਲ ਹੋਣਾ ਕੌਮ ਲਈ ਹੋਰ ਵੀ ਘਾਤਕ ਹੈ। ਉਨ੍ਹਾਂ ਦਸਿਆ ਕਿ ਬੀਤੇ ਦਿਨੀਂ ਦਿੱਲੀ ਵਿਚ ਇਕ ਸਮਾਗਮ ਦੌਰਾਨ ਦਿੱਲੀ ਕਮੇਟੀ ਵਲੋਂ ਸਨਮਾਨ ਕੀਤਾ ਗਿਆ।
ਇਸ ਸਮਾਗਮ ਵਿਚ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਸਨ। ਗਿਆਨੀ ਹਰਪ੍ਰੀਤ ਸਿੰਘ ਇਹ ਭਲੀ ਭਾਂਤ ਜਾਣਦੇ ਹਨ ਕਿ ਗਿਆਨੀ ਇਕਬਾਲ ਸਿੰਘ ਪੰਥਕ ਮਰਿਆਦਾ ਅਤੇ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਆਦਾ ਦਾ ਉਲੰਘਣ ਕਰਨ ਦਾ ਦੋਸ਼ੀ ਹੈ ਇਸ ਦੇ ਬਾਵਜੂਦ 'ਜਥੇਦਾਰ' ਦੀ ਹਾਜ਼ਰੀ ਵਿਚ ਗਿਆਨੀ ਇਕਬਾਲ ਸਿੰਘ ਦਾ ਸਨਮਾਨ ਕੀਤਾ ਗਿਆ। ਭਾਈ ਕਮਿਕਰ ਸਿੰਘ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਵਿਰੁਧ ਕਾਰਵਾਈ ਕਰਨ ਦੀ ਬਜਾਏ ਜਥੇਦਾਰ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਸਨਮਾਨ ਹੋ ਰਿਹਾ ਸੀ ਤੇ 'ਜਥੇਦਾਰ' ਖਾਮੋਸ਼ ਦੇਖਦਾ ਰਿਹਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਗਿਆਨੀ ਇਕਬਾਲ ਸਿੰਘ 'ਤੇ ਤੁਰਤ ਕਾਰਵਾਈ ਕਰਨ।