Amritsar News: ਪੰਜਾਬ ਦੌਰੇ ’ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
Published : Mar 12, 2024, 8:44 am IST
Updated : Mar 12, 2024, 8:58 am IST
SHARE ARTICLE
The students of Jharkhand, who came on a visit to Punjab, paid obeisance at Sri Darbar Sahib
The students of Jharkhand, who came on a visit to Punjab, paid obeisance at Sri Darbar Sahib

ਝਾਰਖੰਡ ਦੇ ਵਿਦਿਆਰਥੀ ਨੁਮਾਇੰਦਿਆਂ ਨੇ ਬਠਿੰਡਾ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਇਤਿਹਾਸਕ ਸਥਾਨਾਂ ਦੇ ਦੌਰੇ ਦੌਰਾਨ ਸੂਬੇ ਦੇ ਸਭਿਆਚਾਰ ਬਾਰੇ ਜਾਣਿਆ

Amritsar News: ਅੰਮ੍ਰਿਤਸਰ  (ਪਰਮਿੰਦਰਜੀਤ): ਭਾਰਤ ਸਰਕਾਰ ਦੇ ਏਕ ਭਾਰਤ ਸ੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇਕ ਹਫ਼ਤੇ  ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ ’ਤੇ ਆਈ 51 ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਆਯੋਜਤ ਅਪਣੇ ਦੌਰੇ ਅਧੀਨ ਬਠਿੰਡਾ, ਫ਼ਿਰੋਜ਼ਪੁਰ, ਅਤੇ ਅੰਮ੍ਰਿਤਸਰ ਦੀ ਯਾਤਰਾ ਦੌਰਾਨ ਸਿੱਖ ਧਰਮ ਦੇ ਸ਼ਾਨਦਾਰ ਇਤਿਹਾਸ ਅਤੇ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਬਾਰੇ ਜਾਣਿਆ।
ਝਾਰਖੰਡ ਦੇ ਵਿਦਿਆਰਥੀ ਨੁਮਾਇੰਦੇ 9 ਮਾਰਚ, 2024 ਦੀ ਸਵੇਰ ਨੂੰ ਪੰਜਾਬ ਪਹੁੰਚੇ।

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਪਹੁੰਚਣ ’ਤੇ ਝਾਰਖੰਡ ਦੇ ਨੌਜਵਾਨ ਡੈਲੀਗੇਟਾਂ ਦਾ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਪ੍ਰਵਾਰ ਵਲੋਂ ਰਵਾਇਤੀ ਪੰਜਾਬੀ ਸੰਗੀਤ ਨਾਲ ਸਵਾਗਤ ਕੀਤਾ ਗਿਆ। ਯਾਤਰਾ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਇਤਿਹਾਸਕ ਕਿਲ੍ਹਾ ਮੁਬਾਰਕ ਅਤੇ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ।

ਅਗਲੇ ਦਿਨ ਯੁਵਾ ਸੰਗਮ ਝਾਰਖੰਡ ਦੇ ਨੁਮਾਇੰਦਿਆਂ ਨੇ ਕੌਮੀ ਸ਼ਹੀਦੀ ਸਮਾਰਕ, ਹੁਸੈਨੀਵਾਲਾ ਬਾਰਡਰ ਵਿਖੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੌਰੇ ਦੇ ਤੀਜੇ ਦਿਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੇ ਜਲਿਆਂਵਾਲਾ ਬਾਗ਼ ਦਾ ਦੌਰਾ ਕੀਤਾ ਅਤੇ ਅਜ਼ਾਦੀ ਘੁਲਾਟੀਆਂ ਨੂੰ ਅਪਣੀ ਸ਼ਰਧਾਂਜਲੀ ਭੇਂਟ  ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼ਾਮ ਨੂੰ ਝਾਰਖੰਡ ਦੇ ਵਿਦਿਆਰਥੀਆਂ ਨੇ ਅਟਾਰੀ ਵਾਹਗਾ ਸਰਹੱਦ ਦੀ ਯਾਤਰਾ ਕੀਤੀ ਅਤੇ ਰੀਟ੍ਰੀਟ ਸੈਰੇਮਨੀ ਵਿਚ ਹਿੱਸਾ ਲਿਆ। ਇਸ ਦੌਰੇ ਦੌਰਾਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਸੇ ਬਾਰੇ ਜਾਣੂ ਕਰਵਾਇਆ ਗਿਆ।

file photo

 

ਅਪਣੇ ਤਿੰਨ ਦਿਨਾਂ ਦੌਰੇ ਦੌਰਾਨ, ਨੌਜਵਾਨਾਂ ਨੂੰ ਬ੍ਰਿਗੇਡੀਅਰ ਪਵਨ ਬਜਾਜ, ਸੇਵਾਮੁਕਤ, ਡੀਆਈਜੀ, ਐਸਐਚਕਿਊ ਬੀਐਸਐਫ਼ ਫ਼ਿਰੋਜ਼ਪੁਰ ਅਤੇ ਬੀਐਸਐਫ਼ ਅੰਮ੍ਰਿਤਸਰ ਸੈਕਟਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਡੀਆਈਜੀ ਨੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਆਉਣ ਵਾਲੇ ਤਿੰਨ ਦਿਨਾਂ ਵਿਚ ਝਾਰਖੰਡ ਦੇ ਨੌਜਵਾਨ ਨੁਮਾਇੰਦੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਪੋਰਟਸ ਅਥਾਰਟੀ ਆਫ਼ ਇੰਡੀਆ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ,  ਰੌਕ ਗਾਰਡਨ, ਚੰਡੀਗੜ੍ਹ ਸਮੇਤ ਪੰਜਾਬ ਦੇ ਹੋਰ ਧਾਰਮਕ ਅਤੇ ਸੈਰ ਸਪਾਟਾ ਸਥਾਨਾਂ ਦਾ ਦੌਰਾ ਕਰਨਗੇ।

 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement