Italy Nagar Kirtan: ਇਟਲੀ ਦੀ ਧਰਤੀ ’ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 30 ਮਾਰਚ ਨੂੰ
Published : Mar 12, 2024, 5:57 pm IST
Updated : Mar 12, 2024, 5:57 pm IST
SHARE ARTICLE
Nagar Kirtan Celebration on Khalsa Sajna Diwas in Italy
Nagar Kirtan Celebration on Khalsa Sajna Diwas in Italy

ਪੰਥ ਦੇ ਪ੍ਰਸਿੱਧ ਢਾਡੀ ਮਿਲਖਾ ਸਿੰਘ ਤੇ ਸਾਥੀ ਸੰਗਤਾਂ ਨੂੰ ਖਾਲਸੇ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ।

Italy Nagar Kirtan: ਖਾਲਸਾ ਸ਼ਬਦ ਅਰਬੀ ਭਾਸ਼ਾ ਦੇ ਸ਼ਬਦ ਖਾਲਿਸ ਤੋਂ ਬਣਿਆ ਜਿਸ ਦਾ ਅਰਥ ਹੈ ਸ਼ੁੱਧ, ਬੇਦਾਗ, ਪਾਕ ਤੇ ਬੇਐਬ। ਇਹ ਸ਼ਬਦ ਸਿੱਖ ਧਰਮ ਦੇ 10ਵੇਂ ਗੁਰੂ ਸਾਹਿਬ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਲਈ ਵਰਤਿਆ ਅਤੇ 13 ਅਪ੍ਰੈਲ 1699 ਈ: ਨੂੰ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਸਿੱਖ ਕੌਮ ਨੂੰ ਬਹਾਦਰੀ, ਨਿਡਰਤਾ ਤੇ ਸਾਂਝੀਵਾਲਤਾ ਵਿਚ ਪਰਪੱਕ ਕਰਦੇ ਮਹਾਨ ਖਾਲਸਾ ਪੰਥ ਦੀ ਸਥਾਪਨਾ ਕੀਤੀ।

ਖਾਲਸਾ ਪੰਥ ਨੇ ਦੁਨੀਆਂ ਦੇ ਕੋਨੇ-ਕੋਨੇ ਵਿਚ ਸਿੱਖ ਧਰਮ ਦਾ ਝੰਡਾ ਝੁਲਾਇਆ। ਇਸ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ ਵਿਸ਼ਾਲ ਗੁਰਮਤਿ ਸਮਾਗਮ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਵਲੋਂ ਕਰਵਾਏ ਜਾਂਦੇ ਹਨ। ਇਟਲੀ ਵਿਚ ਵੀ 1,50,000 ਤੋਂ ਵੱਧ ਸਿੱਖ ਸੰਗਤਾਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾ ਰਹੀਆਂ ਹਨ। ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ)ਵਲੋਂ ਪਿਛਲੇ ਕਰੀਬ 2 ਦਹਾਕੇ ਤੋਂ ਵੀ ਵੱਧ ਸਮੇਂ ਤੋਂ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਯੂਰਪ ਭਰ ਤੋਂ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਹਾਜ਼ਰੀ ਭਰਦੀਆਂ ਹਨ।

ਇਸ ਵਾਰ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 30 ਮਾਰਚ ਦਿਨ ਸ਼ਨੀਵਾਰ ਨੂੰ ਦੁਪਿਹਰ 1 ਵਜੇ ਸਜਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਮਿਲਖਾ ਸਿੰਘ ਤੇ ਸਾਥੀ ਸੰਗਤਾਂ ਨੂੰ ਖਾਲਸੇ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ।

ਭਾਈ ਸੁਰਿੰਦਰਜੀਤ ਸਿੰਘ ਪੰਡੋਰੀ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਨੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਨਗਰ ਕੀਰਤਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਕੀਰਤਨ ਮੌਕੇ ਗੁਰੂ ਸਾਹਿਬ ’ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਤੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਗੱਤਕੇ ਦੇ ਜੌਹਰ ਵੀ ਦਿਖਾਉਣਗੀਆਂ। ਇਸ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਵਰਤਣਗੇ। ਭਾਈ ਪੰਡੋਰੀ ਨੇ ਸੱਭ ਸੰਗਤਾਂ ਨੂੰ ਹੁੰਮ-ਹੁੰਮਾ ਕੇ ਨਗਰ ਕੀਰਤਨ ਵਿਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।

(For more Punjabi news apart from Nagar Kirtan Celebration on Khalsa Sajna Diwas in Italy, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement